14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਆਂਗਾਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਭਲਕੇ

ਕੁੱਪ ਕਲਾਂ, 14 ਨਵੰਬਰ (ਸੁਖਜਿੰਦਰ ਸਿੰਘ ਝੱਲ) - ਮਾਣ ਭੱਤਾ ਦੁਗਣਾ ਨਾ ਕਰਨ ਦੇ ਰੋਸ ਵਜੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ 16 ਨਵੰਬਰ ਦਿਨ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਲੇਰਕੋਟਲਾ ਪ੍ਰਧਾਨ ਹਰਪਾਲਜੀਤ ਕੌਰ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਦੌਰਾਨ ਆਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਸ਼ੀਨਾ ਉਚੇਚੇ ਤੌਰ ‘ਤੇ ਸ਼ਿਰਕਤ ਕਰਨਗੇ ।

ਬਲਾਕ ਪ੍ਰਧਾਨ ਹਰਪਾਲਜੀਤ ਕੌਰ। 15-11-2026
ਕੁੱਪ ਕਲਾਂ, 14 ਨਵੰਬਰ (ਸੁਖਜਿੰਦਰ ਸਿੰਘ ਝੱਲ) - ਮਾਣ ਭੱਤਾ ਦੁਗਣਾ ਨਾ ਕਰਨ ਦੇ ਰੋਸ ਵਜੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ 16 ਨਵੰਬਰ ਦਿਨ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਲੇਰਕੋਟਲਾ ਪ੍ਰਧਾਨ ਹਰਪਾਲਜੀਤ ਕੌਰ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਦੌਰਾਨ ਆਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਸ਼ੀਨਾ ਉਚੇਚੇ ਤੌਰ ‘ਤੇ ਸ਼ਿਰਕਤ ਕਰਨਗੇ । ਉਨਾਂ ਆਖਿਆ ਕਿ ਸੂਬਾ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਇਸ ਵਾਅਦੇ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ ਜਿਸ ਦੇ ਰੋਸ ਵਜੋਂ ਵਰਕਰਾਂ ਅਤੇ ਹੈਲਪਰਾਂ ਨੇ ਇਹ ਕਦਮ ਚੁੱਕਿਆ ਹੈ । ਬਲਾਕ ਪ੍ਰਧਾਨ ਨੇ ਕਿਹਾ ਕਿ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਨਗੀਆਂ ਤਾਂ ਜੋ ਸੂਬਾ ਸਰਕਾਰ ਪਾਸੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਈਆਂ ਜਾ ਸਕਣ । ਉਹਨਾਂ ਆਖਿਆ ਕਿ ਮੰਗਾਂ ਪੂਰੀਆਂ ਨਾ ਹੋਣ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ।
ਪਿਛਲੀ ਖ਼ਬਰ ਪੱਕੇ ਮੋਰਚੇ ਦੇ ਦੂਜੇ ਦਿਨ ਵੀ ਹਜ਼ਾਰਾਂ ਮੁਲਾਜ਼ਮਾਂ/ਪੈਨਸ਼ਨਰਾਂ ਨੇ ਕੀਤੀ ਸ਼ਮੂਲੀਅਤ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਪੈਨ... ਅਗਲੀ ਖ਼ਬਰ ‘ਮੇਲਾ ਦੇਸ਼ ਭਗਤਾਂ ਦਾ’ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।