14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੱਕੇ ਮੋਰਚੇ ਦੇ ਦੂਜੇ ਦਿਨ ਵੀ ਹਜ਼ਾਰਾਂ ਮੁਲਾਜ਼ਮਾਂ/ਪੈਨਸ਼ਨਰਾਂ ਨੇ ਕੀਤੀ ਸ਼ਮੂਲੀਅਤ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਪੈਨਸ਼ਨਰ ਨੀਤੀਆਂ ਖ਼ਿਲਾਫ਼ ਕੀਤਾ ਰੋਸ ਮਾਰਚ

ਸੰਗਰੂਰ, 14 ਨਵੰਬਰ (ਧੀਰਜ ਪਸੋਰੀਆ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਲੱਗੇ ਪੱਕੇ ਮੋਰਚੇ ਵਿੱਚ ਹਜ਼ਾਰਾਂ ਮੁਲਾਜ਼ਮਾਂ ਪੈਨਸ਼ਨਰਾਂ ਨੇ ਅੱਜ ਦੂਜੇ ਦਿਨ ਵੀ ਪੂਰੇ ਜੋਸ਼ ਨਾਲ ਭਾਗ ਲਿਆ। ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਜਥੇ ਨਾਅਰੇ ਮਾਰਦੇ ਹੋਏ ਮੋਰਚੇ ਵਿੱਚ ਸ਼ਾਮਲ ਹੋ ਰਹੇ ਸਨ।

ਅਜੀਤ ਡੈਸਕ 15-11-2026
ਸੰਗਰੂਰ, 14 ਨਵੰਬਰ (ਧੀਰਜ ਪਸੋਰੀਆ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਲੱਗੇ ਪੱਕੇ ਮੋਰਚੇ ਵਿੱਚ ਹਜ਼ਾਰਾਂ ਮੁਲਾਜ਼ਮਾਂ ਪੈਨਸ਼ਨਰਾਂ ਨੇ ਅੱਜ ਦੂਜੇ ਦਿਨ ਵੀ ਪੂਰੇ ਜੋਸ਼ ਨਾਲ ਭਾਗ ਲਿਆ। ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਜਥੇ ਨਾਅਰੇ ਮਾਰਦੇ ਹੋਏ ਮੋਰਚੇ ਵਿੱਚ ਸ਼ਾਮਲ ਹੋ ਰਹੇ ਸਨ। ਮੋਰਚੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਗੁਰਨਾਮ ਸਿੰਘ ਵਿਰਕ, ਕਰਮ ਸਿੰਘ ਧਨੋਆ, ਜਰਮਨਜੀਤ ਸਿੰਘ, ਕੁਲਵਿੰਦਰ ਢਿੱਲੋਂ, ਮਨਜੀਤ ਸਿੰਘ ਬਾਸਰਕੇ, ਕਰਮਜੀਤ ਸਿੰਘ ਬੀਹਲਾ, ਸੁਖਵਿੰਦਰ ਸਿੰਘ ਚਾਹਲ, ਜਗਦੀਸ਼ ਸ਼ਰਮਾ, ਰੇਸ਼ਮ ਬਠਿੰਡਾ, ਅਤਿੰਦਰ ਪਾਲ ਘੱਗਾ, ਦਵਿੰਦਰ ਪਸੌਰ, ਗੁਰਪ੍ਰੀਤ ਮੰਗਵਾਲ, ਅਵਤਾਰ ਸਿੰਘ ਭਲਵਾਨ, ਸੁਰਿੰਦਰ ਕੰਬੋਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ। 8 ਲੱਖ ਮੁਲਾਜ਼ਮਾਂ ਪੈਨਸ਼ਨਰਾਂ ਦੇ ਪਰਿਵਾਰ ਇਸ ਸਰਕਾਰ ਨੂੰ ਚਲਦਾ ਕਰਨ ਲਈ ਕਾਹਲੇ ਹਨ। ਪੰਜਾਬ ਦਾ ਮੁੱਖ ਮੰਤਰੀ ਅਤੇ ਇਸ ਦੀ ਕੈਬਨਿਟ ਹੁਣ ਤੱਕ ਦੀਆਂ ਸਰਕਾਰਾਂ ਵਿੱਚੋਂ ਸਭ ਤੋਂ ਨਿਕੰਮੀ ਸਿੱਧ ਹੋ ਰਹੀ ਹੈ। ਮੀਟਿੰਗਾਂ ਦੇ ਕੇ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਜੇਕਰ ਮੁਲਾਜ਼ਮਾਂ ਪੈਨਸ਼ਨਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਇਹਨਾਂ ਦੇ ਖ਼ਿਲਾਫ਼ ਘਰ ਘਰ ਜਾ ਕੇ ਪ੍ਰਚਾਰ ਕਰਨ ਤੋਂ ਵੀ ਮੁਲਾਜ਼ਮ ਪੈਨਸ਼ਨਰ ਸੰਕੋਚ ਨਹੀਂ ਕਰਨਗੇ। ਇਸ ਉਪਰੰਤ ਹਜ਼ਾਰਾਂ ਮੁਲਾਜ਼ਮਾਂ ਨੇ ਮਹਾਂਵੀਰ ਚੌਂਕ ਤੱਕ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਪੈਨਸ਼ਨਰ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਿਸ਼ਾਲ ਰੋਸ ਮਾਰਚ ਕੀਤਾ।ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀਏ ਦਾ ਰਹਿੰਦੀਆਂ ਕਿਸਤਾਂ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ, ਕੱਚੇ ਕਾਮੇ ਪੱਕੇ ਕਰਨ, ਮਿਡ ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਅਤੇ ਸਫ਼ਾਈ ਕਰਮਚਾਰੀ ਆਦਿ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ, ਕੱਟੇ ਭੱਤੇ ਬਹਾਲ ਕਰਵਾਉਣ, ਏਸੀਪੀ ਲਾਗੂ ਕਰਵਾਉਣ, 15-01-2015 ਅਤੇ 17-7-20 20 ਦਾ ਪੱਤਰ ਰੱਦ ਕਰਵਾਉਣ, ਅਦਾਲਤੀ ਫੈਸਲੇ ਲਾਗੂ ਕਰਵਾਉਣ, ਗਰੈਚੁਟੀ ਦੀ ਰਾਸ਼ੀ ਵਧਵਾਉਣ, ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਏ ਇੱਕੋ ਕਿਸ਼ਤ ਵਿੱਚ ਦਿਵਾਉਣ ਆਦਿ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਇਸ ਮੌਕੇ ਰਾਜ ਕੁਮਾਰ ਅਰੋੜਾ, ਕਰਨੈਲ ਸਿੰਘ ਵਜੀਰਾਬਾਦ, ਲਖਵਿੰਦਰ ਕੌਰ, ਗੁਰਪ੍ਰਤਾਪ ਸਿੰਘ, ਰਕੇਸ਼ ਕੁਮਾਰ, ਗੁਰਪ੍ਰੀਤ ਸਿੰਘ ਮਹਿਦੂਦਾ, ਹਰਜੀਤ ਸਿੰਘ ਔਲਖ, ਕਸ਼ਮੀਰਾ ਸਿੰਘ ਫਿਰੋਜ਼ਪੁਰ, ਵਿਕਰਮ ਦੇਵ, ਹਰਪਾਲ ਸਿੰਘ, ਰਣਦੀਪ ਸਿੰਘ ਫਤਿਹਗੜ੍ਹ, ਕੁਲਦੀਪ ਸਿੰਘ, ਰਜਿੰਦਰ ਬੱਲੂਆਣਾ, ਅਮਰਜੀਤ ਕੌਰ, ਲਖਵਿੰਦਰ ਸਿੰਘ, ਰਜੀਵ ਬਰਨਾਲਾ, ਅਮਰਜੀਤ ਸਿੰਘ ਬਾਬਾ, ਹਰਪਾਲ ਸਿੰਘ, ਅਮਰੀਕ ਸਿੰਘ ਕੰਗ, ਜੋਂਤਿੰਦਰ ਸਿੰਘ ਕਸਤੂਰੀ ਲਾਲ, ਸੋਮ ਲਾਲ, ਮਾਲਾ ਰਾਣੀ, ਦਲਵੀਰ ਸਿੰਘ ਜੋਹਲ, ਸੁਖਦੇਵ ਸ਼ਰਮਾ, ਬਹਾਦਰ ਸਿੰਘ, ਡਾਕਟਰ ਨਿਰਮਲ ਸਿੰਘ, ਹਰਵਿੰਦਰ ਸਿੰਘ ਅਕਾਲਗੜ੍ਹ, ਮੰਗਤਖਾਨ, ਵਰਿੰਦਰ ਸਿੰਘ ਬਜਾਜ, ਜਗਸੀਰ ਸਿੰਘ, ਵਿਸ਼ਾਲ ਸ਼ਰਮਾ, ਬਲਦੇਵ ਸਿੰਘ ਬਡਰੁੱਖਾਂ, ਜਸਵਿੰਦਰ ਬਠਿੰਡਾ, ਜਗਸੀਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਮੁਲਾਜ਼ਮ ਪੈਨਸ਼ਨਰ ਮੋਜੂਦ ਸਨ।
ਪਿਛਲੀ ਖ਼ਬਰ ਪੁਲਿਸ ਵੱਲੋਂ ‘ਕਾਸੋ’ ਅਭਿਆਨ ਤਹਿਤ ਸ਼ੱਕੀ ਘਰਾਂ ਦੀ ਬਾਰੀਕੀ ਨਾਲ ਕੀਤੀ ਚੈਕਿੰਗ ਅਗਲੀ ਖ਼ਬਰ ਆਂਗਾਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।