ਬਾਲ ਦਿਵਸ ਕਾਰਨੀਵਲ ਮੌਕੇ ਸਕੂਲ ਵਿੱਚ ਲੱਗੀਆਂ ਰੌਣਕਾਂ
ਛਾਜਲੀ, 15 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਛਾਜਲੀ ਵਿਖੇ ਬਾਲ ਦਿਵਸ ਦੇ ਸ਼ੁੱਭ ਮੌਕੇ ‘ਤੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਚਿਲਡਰਨ ਡੇ ਕਾਰਨੀਵਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ, ਖੇਡਾਂ ਅਤੇ ਮਨੋਰੰਜਨ ਭਰਪੂਰ ਸਟਾਲਾਂ ਦਾ ਖੂਬ ਆਨੰਦ ਮਾਣਿਆ।
ਛਾਜਲੀ, 15 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਹੋਲੀ ਹਾਰਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਛਾਜਲੀ ਵਿਖੇ ਬਾਲ ਦਿਵਸ ਦੇ ਸ਼ੁੱਭ ਮੌਕੇ ‘ਤੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਚਿਲਡਰਨ ਡੇ ਕਾਰਨੀਵਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ, ਖੇਡਾਂ ਅਤੇ ਮਨੋਰੰਜਨ ਭਰਪੂਰ ਸਟਾਲਾਂ ਦਾ ਖੂਬ ਆਨੰਦ ਮਾਣਿਆ। ਸਕੂਲ ਦੇ ਵਿਹੜੇ ਵਿੱਚ ਮੇਲੇ ਵਰਗਾ ਮਾਹੌਲ ਦੇਖਣ ਨੂੰ ਮਿਲਿਆ। ਬੱਚਿਆਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਉਤਸ਼ਾਹ ਸਾਫ਼ ਝਲਕ ਰਿਹਾ ਸੀ। ਵਿਦਿਆਰਥੀਆਂ ਨੇ ਆਪਣੇ ਦੋਸਤਾਂ ਅਤੇ ਅਧਿਆਪਕਾਂ ਨਾਲ ਇਸ ਦਿਨ ਨੂੰ ਯਾਦਗਾਰ ਬਣਾਇਆ। ਸਕੂਲ ਦੇ ਚੇਅਰਮੈਨ, ਡਾਇਰੈਕਟਰ ਅਤੇ ਪ੍ਰਿੰਸੀਪਲ ਨੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਬਹੁਤ ਮਹੱਤਵਪੂਰਨ ਹਨ।