16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁ. ਜਨਮ ਅਸਥਾਨ ਚੀਮਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ 20 ਤੋਂ

ਚੀਮਾ ਮੰਡੀ, 15 ਨਵੰਬਰ (ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੀ 100 ਸਾਲਾਂ ਬਰਸੀ ਅਤੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ 100 ਸਾਲਾ ਜਨਮ ਦਿਹਾੜੇ ਦੀ ਖੁਸ਼ੀ ਨੂੰ ਸਮਰਪਿਤ ਗੁ. ਜਨਮ ਅਸਥਾਨ ਸਾਹਿਬ ਚੀਮਾ ਵਿਖੇ ਤਿੰਨ ਰੋਜਾ ‘ਮਹਾਨ ਗੁਰਮਤਿ ਸਮਾਗਮ’ 20, 21 ਅਤੇ 22 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਗੁ.

ਸੰਤ ਅਤਰ ਸਿੰਘ ਅਤੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ। 16-11-2026
ਚੀਮਾ ਮੰਡੀ, 15 ਨਵੰਬਰ (ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੀ 100 ਸਾਲਾਂ ਬਰਸੀ ਅਤੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ 100 ਸਾਲਾ ਜਨਮ ਦਿਹਾੜੇ ਦੀ ਖੁਸ਼ੀ ਨੂੰ ਸਮਰਪਿਤ ਗੁ. ਜਨਮ ਅਸਥਾਨ ਸਾਹਿਬ ਚੀਮਾ ਵਿਖੇ ਤਿੰਨ ਰੋਜਾ ‘ਮਹਾਨ ਗੁਰਮਤਿ ਸਮਾਗਮ’ 20, 21 ਅਤੇ 22 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਗੁ. ਜਨਮ ਅਸਥਾਨ ਚੀਮਾ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਦੱਸਿਆ ਕਿ ਇਸ ਤਿੰਨ ਰੋਜਾ ਸਮਾਗਮ ਦੇ ਪਹਿਲੇ ਦਿਨ 20 ਨਵੰਬਰ ਨੂੰ 5 ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ ਅਤੇ 650 ਸ੍ਰੀ ਸਾਹਿਜ ਪਾਠਾਂ ਦੇ ਭੋਗ ਪਾਉਣ ਉਪਰੰਤ ਅਕਾਲ ਅਕੈਡਮੀ ਦੇ ਬੱਚਿਆਂ ਵਲੋਂ ਢਾਡੀ ਅਤੇ ਕਵੀਸ਼ਰੀ ਵਾਰਾ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸਮਾਗਮ ਦੇ ਅਖੀਰਲੇ ਦਿਨ 22 ਨਵੰਬਰ ਨੂੰ ਗਿਆਨੀ ਮਨਦੀਪ ਸਿੰਘ ਮੁਰੀਦ, ਹਜੂਰੀ ਰਾਗੀ ਜਥਾ ਗੁ. ਜਨਮ ਅਸਥਾਨ ਚੀਮਾ, ਅਕਾਲ ਗੁਰਮਤਿ ਸੰਗੀਤ ਵਿਦਿਆਲਾ ਦੇ ਭਚੰਗੀਆ ਵਲੋਂ ਤੰਤੀ ਸਾਜਾ ਰਾਹੀਂ ਕੀਰਤਨਅਤੇ ਬੜੂ ਸਾਹਿਬ ਦੀਆਂ ਬੀਬੀਆਂ ਵਲੋਂ ਢਾਡੀ ਵਾਰਾ ਦੀ ਪੇਸ਼ਕਾਰੀ ਕੀਤੀ ਜਾਵੇਗੀ । ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਦਮਦਮਾ ਸਾਹਿਬ ਤਲਵੰਡੀ ਸਾਬੋ, ਸ਼੍ਰੋਮਣੀ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ, ਸਿੰਘ ਸਾਹਿਬ ਭਾਈ ਅਮਰਜੀਤ ਸਿੰਘ ਹੈੱਡ ਗ੍ਰੰਥੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਇਲਾਵਾ ਵੱਖ ਵੱਖ ਸੰਪਰਦਾਵਾਂ ਦੇ ਸੰਤ-ਮਹਾਪੁਰਸ਼ ਵਿਸ਼ੇਸ਼ ਹਾਜਰੀ ਲਗਾਉਣਗੇ। ਇਸ ਮੌਕੇ ਅਕਾਲ ਅਕੈਡਮੀਆਂ ਦੇ ਬੱਚਿਆ ਦੇ ਕਵੀਸ਼ਰੀ ਅਤੇ ਢਾਡੀ ਵਾਰਾ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਸਮਾਗਮ ਦੇ ਅਖੀਰ ‘ਚ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਸੰਗਤਾਂ ਨਾਲ ਗੁਰਮਤਿ ਵਚਨਾਂ ਦੀ ਸਾ ਝ ਪਾਉਣਗੇ।
ਪਿਛਲੀ ਖ਼ਬਰ ਪਾਇਨੀਅਰ ਕਾਨਵੈਂਟ ਸਕੂਲ ’ਚ ਬਲੂਮਿੰਗ ਬੱਡੀਜ਼ ਬੈਸ਼-2026 ਸਮਾਗਮ ਕਰਵਾਇਆ ਅਗਲੀ ਖ਼ਬਰ ਬਾਲ ਦਿਵਸ ਮੌਕੇ ਸਕੂਲ ’ਚ ਵੰਡੇ ਤੋਹਫ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।