ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ’ਚ ਅਮਲੀ ਰੂਪ ਦਿੱਤਾ- ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੁਨਾਮ ਹਲਕੇ ਦੀਆਂ ਕਈ ਦਹਾਕਿਆਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਿਹਤ, ਸਿੱਖਿਆ, ਸਿੰਚਾਈ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਕੰਮ ਕੀਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਆਪਣੇ ਕਾਰਜਕਾਲ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਐਲਾਨਾਂ ਦੀ ਥਾਂ ਲੋਕਾਂ ਨੂੰ ਕੰਮਾਂ ਦਾ ਲਾਭ ਪਹੁੰਚਾਉਣ ’ਤੇ ਰਿਹਾ ਹੈ।
ਸੁਨਾਮ ਊਧਮ ਸਿੰਘ ਵਾਲਾ, 18 ਨਵੰਬਰ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੁਨਾਮ ਹਲਕੇ ਦੀਆਂ ਕਈ ਦਹਾਕਿਆਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਿਹਤ, ਸਿੱਖਿਆ, ਸਿੰਚਾਈ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਕੰਮ ਕੀਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਆਪਣੇ ਕਾਰਜਕਾਲ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਐਲਾਨਾਂ ਦੀ ਥਾਂ ਲੋਕਾਂ ਨੂੰ ਕੰਮਾਂ ਦਾ ਲਾਭ ਪਹੁੰਚਾਉਣ ’ਤੇ ਰਿਹਾ ਹੈ। ਅਮਨ ਅਰੋੜਾ ਨੇ ਦੱਸਿਆ ਕਿ ਹਲਕੇ ਵਿੱਚ ਪਾਣੀ ਦੀਆਂ ਅੰਡਰਗ੍ਰਾਊਂਡ ਪਾਈਪਲਾਈਨਾਂ ਵਿਛਾਉਣ ਦੇ ਨਾਲ ਸੁਨਾਮ, ਚੀਮਾ ਅਤੇ ਲੌਂਗੋਵਾਲ ਵਿੱਚ ਸ਼ਮਸ਼ਾਨਘਾਟਾਂ ਅਤੇ ਹਸਪਤਾਲਾਂ ਦੇ ਨਵੀਨੀਕਰਨ ਦੇ ਕੰਮ ਕੀਤੇ ਗਏ ਹਨ। ਸੁਨਾਮ ਸ਼ਹਿਰ ਵਿੱਚ ਸੀਵਰੇਜ ਪ੍ਰਣਾਲੀ ਦਾ ਕੰਮ ਜਾਰੀ ਹੈ ਅਤੇ ਨਵਾਂ ਬੱਸ ਸਟੈਂਡ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਰੋਡ ਨੂੰ ਚੌੜਾ ਕਰਨ ਨਾਲ ਆਵਾਜਾਈ ਸੁਖਾਲੀ ਹੋਈ ਹੈ, ਜਦਕਿ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ 22 ਕਰੋੜ ਰੁਪਏ ਦੀ ਲਾਗਤ ਨਾਲ ਯਾਦਗਾਰੀ ਸਮਾਰਕ ਦੀ ਉਸਾਰੀ ਚੱਲ ਰਹੀ ਹੈ। ਸਿਹਤ ਸਹੂਲਤਾਂ ਬਾਰੇ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਸੁਨਾਮ ਵਿਖੇ ਟਰਾਮਾ ਸੈਂਟਰ, ਬਲੱਡ ਬੈਂਕ, ਜੱਚਾ-ਬੱਚਾ ਸੰਭਾਲ ਹਸਪਤਾਲ, ਦਵਾਈਆਂ ਦਾ ਵੇਅਰਹਾਊਸ ਅਤੇ ਨਵਾਂ ਓ.ਪੀ.ਡੀ. ਬਲਾਕ ਵਰਗੀਆਂ ਸਹੂਲਤਾਂ ਵਿਕਸਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਦਾ ਮਕਸਦ ਮਰੀਜ਼ਾਂ ਨੂੰ ਆਪਣੇ ਇਲਾਕੇ ਵਿੱਚ ਹੀ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਹੈ। ਟਰਾਮਾ ਸੈਂਟਰ ਬਾਰੇ ਵਿਰੋਧੀ ਧਿਰ ਦੀ ਆਲੋਚਨਾ ਦਾ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਿਸੇ ਨਵੀਂ ਸਹੂਲਤ ਦੇ ਸ਼ੁਰੂ ਹੋਣ ਦੇ ਕੁਝ ਮਹੀਨਿਆਂ ਅੰਦਰ ਹੀ ਉਸ ਨੂੰ ‘ਰੈਫਰ ਸੈਂਟਰ’ ਕਹਿ ਦੇਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਲੋੜਾਂ ਨੂੰ ਪੂਰਾ ਕਰਨ ਲਈ ਸ਼ੁਰੂ ਕੀਤੇ ਪ੍ਰੋਜੈਕਟਾਂ ਦਾ ਮੁਲਾਂਕਣ ਜ਼ਮੀਨੀ ਕੰਮ ਅਤੇ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਦੇ ਆਧਾਰ ’ਤੇ ਹੋਣਾ ਚਾਹੀਦਾ ਹੈ। ਕਿਸਾਨਾਂ ਲਈ ਕੀਤੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੰਚਾਈ ਲਈ ਪਾਣੀ ਅਤੇ ਖੇਤੀਬਾੜੀ ਲਈ ਬਿਜਲੀ ਕਿਸਾਨਾਂ ਦੀਆਂ ਮੁੱਖ ਲੋੜਾਂ ਹਨ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਅਤੇ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਗਏ ਹਨ। ਸਿੱਖਿਆ ਖੇਤਰ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਸੁਨਾਮ ਦੇ ਲੜਕਿਆਂ ਅਤੇ ਲੜਕੀਆਂ ਦੇ ਸਕੂਲਾਂ ਦੇ ਨਾਲ ਲੌਂਗੋਵਾਲ ਦੇ ਸਕੂਲ ਵਿੱਚ ਵੀ ਸੁਧਾਰ ਕੀਤੇ ਗਏ ਹਨ।