ਸਾਈਕਲ ਯਾਤਰਾ ਲਈ ਕਾਂਗਰਸ ਨੂੰ ਪ੍ਰਵਾਸੀ ਮਜ਼ਦੂਰਾਂ ਦਾ ਸਹਾਰਾ ਲੈਣਾ ਪੈ ਰਿਹੈ- ਗੁਰਦੀਪ ਨਿਆਮਤਪੁਰ
ਅਮਰਗੜ੍ਹ, 19 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਜਵਾਨੀ ਸੰਭਾਲ ਸਾਈਕਲ ਯਾਤਰਾ ਪੂਰੀ ਤਰ੍ਹਾਂ ਫਲਾਪ ਸਾਬਤ ਹੋ ਰਹੀ ਹੈ, ਪੰਜਾਬੀਆਂ ਦੇ ਕਾਂਗਰਸ ਤੋਂ ਮੁੱਖ ਮੋੜਨ ਕਾਰਨ ਮਜਬੂਰਨ ਇਸ ਯਾਤਰਾ ਵਿਚ ਇਕੱਠ ਦਿਖਾਉਣ ਵਾਸਤੇ ਕਾਂਗਰਸ ਨੂੰ ਪ੍ਰਵਾਸੀ ਮਜ਼ਦੂਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖਾਦੀ ਅਤੇ ਉਦਯੋਗ ਬੋਰਡ ਦੇ ਮੈਂਬਰ ਗੁਰਦੀਪ ਸਿੰਘ ਨਿਆਮਤਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਮਰਗੜ੍ਹ, 19 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਜਵਾਨੀ ਸੰਭਾਲ ਸਾਈਕਲ ਯਾਤਰਾ ਪੂਰੀ ਤਰ੍ਹਾਂ ਫਲਾਪ ਸਾਬਤ ਹੋ ਰਹੀ ਹੈ, ਪੰਜਾਬੀਆਂ ਦੇ ਕਾਂਗਰਸ ਤੋਂ ਮੁੱਖ ਮੋੜਨ ਕਾਰਨ ਮਜਬੂਰਨ ਇਸ ਯਾਤਰਾ ਵਿਚ ਇਕੱਠ ਦਿਖਾਉਣ ਵਾਸਤੇ ਕਾਂਗਰਸ ਨੂੰ ਪ੍ਰਵਾਸੀ ਮਜ਼ਦੂਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਖਾਦੀ ਅਤੇ ਉਦਯੋਗ ਬੋਰਡ ਦੇ ਮੈਂਬਰ ਗੁਰਦੀਪ ਸਿੰਘ ਨਿਆਮਤਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਾਂਗਰਸੀ ਆਗੂਆਂ ਤੇ ਦੋਹਰਾ ਕਿਰਦਾਰ ਨਿਭਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਅਕਸਰ ਬਿਆਨਬਾਜ਼ੀ ਕੀਤੀ ਜਾਂਦੀ ਹੈ, ਪਰ ਸਾਈਕਲ ਯਾਤਰਾ ਵਿਚ ਦਿਹਾੜੀ ਦੇ ਕੇ ਸ਼ਾਮਲ ਕੀਤੇ ਜਾ ਰਹੇ ਪ੍ਰਵਾਸੀ ਮਜ਼ਦੂਰ ਉਨ੍ਹਾਂ ਨੂੰ ਕਿਉਂ ਦਿਖਾਈ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦੇ ਬਿਆਨਾਂ ਅਤੇ ਅਮਲ ਵਿਚ ਵੱਡਾ ਅੰਤਰ ਹੈ।ਨਿਆਮਤਪੁਰ ਨੇ ਦਾਅਵਾ ਕੀਤਾ ਕਿ ਪੰਜਾਬ ਚੋਂ ਕਾਂਗਰਸ ਦਾ ਸਿਆਸੀ ਵਜੂਦ ਲਗਭਗ ਖ਼ਤਮ ਹੋ ਚੁੱਕਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਵੇਗਾ।