23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

28 ਨਵੰਬਰ ਨੂੰ ਲੱਗਣ ਵਾਲੇ ਅੱਖਾਂ ਦੇ ਜਾਂਚ ਕੈਂਪ ਦੀਆਂ ਤਿਆਰੀਆਂ ਮੁਕੰਮਲ-ਡਾ. ਰਮੇਸ਼ ਸ਼ਰਮਾ

ਧੂਰੀ, 22 ਨਵੰਬਰ (ਲਖਵੀਰ ਸਿੰਘ ਧਾਂਦਰਾ)-ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਰਜਿ: ਧੂਰੀ ਦੀ ਵਿਸ਼ੇਸ਼ ਮੀਟਿੰਗ ਸੰਸਥਾਵਾਂ ਦੇ ਪ੍ਰਧਾਨ ਡਾ. ਰਮੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।

ਅਜੀਤ ਡੈਸਕ 23-11-2026
ਧੂਰੀ, 22 ਨਵੰਬਰ (ਲਖਵੀਰ ਸਿੰਘ ਧਾਂਦਰਾ)-ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਰਜਿ: ਧੂਰੀ ਦੀ ਵਿਸ਼ੇਸ਼ ਮੀਟਿੰਗ ਸੰਸਥਾਵਾਂ ਦੇ ਪ੍ਰਧਾਨ ਡਾ. ਰਮੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 28 ਨਵੰਬਰ ਨੂੰ ਸਥਾਨਕ ਮੰਗਲਾ ਆਸ਼ਰਮ ਹਾਲ (ਗਊਸ਼ਾਲਾ) ਵਿਖੇ ਸੰਸਥਾਵਾਂ ਦੇ ਬਾਨੀ ਮਹਾਸ਼ਾ ਪ੍ਰਤੀਗਿਆ ਪਾਲ ਦੀ ਯਾਦ ਨੂੰ ਸਮਰਪਿਤ ਲਗਾਏ ਜਾ ਰਹੇ 39ਵੇਂ ਵਿਸ਼ਾਲ ਅੱਖਾਂ ਦੇ ਜਾਂਚ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਡਾ. ਰਮੇਸ਼ ਸ਼ਰਮਾ ਨੇ ਦੱਸਿਆ ਕਿ ਕੈਂਪ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕੈਂਪ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਵਿੱਚ ਵਿਆਪਕ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 28 ਨਵੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਅੱਖਾਂ ਦੇ ਮਾਹਿਰ ਡਾਕਟਰ ਡਾ. ਮਨਪ੍ਰੀਤ ਸਿੰਘ ਦਿੱਲੀ, ਡਾ. ਰਾਹੁਲ ਸ਼ਰਮਾ, ਡਾ. ਸਾਈਦੀਪ ਢੰਡ ਅਤੇ ਡਾ. ਕਮਲਦੀਪ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਅੱਖਾਂ ਦੇ ਆਪ੍ਰੇਸ਼ਨ ਲਈ ਯੋਗ ਪਾਏ ਜਾਣ ਵਾਲੇ ਲੋੜਵੰਦ ਮਰੀਜ਼ਾਂ ਦੇ ਸਥਾਨਕ ਸ਼ਰਮਾ ਆਈ ਹਸਪਤਾਲ ਵਿਖੇ ਫੇਕੋ ਵਿਧੀ ਰਾਹੀਂ ਮੁਫ਼ਤ ਆਪ੍ਰੇਸ਼ਨ ਕੀਤੇ ਜਾਣਗੇ ਅਤੇ ਲੈਂਜ਼ ਵੀ ਮੁਫ਼ਤ ਪਾਏ ਜਾਣਗੇ।
ਪਿਛਲੀ ਖ਼ਬਰ ਹਲਕਾ ਅਮਰਗੜ੍ਹ ਤੋਂ ਕਾਂਗਰਸ ਦੀ ਟਿਕਟ ਲਈ ਅੱਧੀ ਦਰਜਨ ਆਗੂਆਂ ਦਰਮਿਆਨ ਸਖ਼ਤ ਮੁਕਾਬਲਾ ਦਸੰਬਰ ਦੇ ਪਹਿਲੇ ਹਫ਼ਤੇ ਕਾਂਗਰਸ... ਅਗਲੀ ਖ਼ਬਰ ਰਾਹੁਲ ਗਾਂਧੀ ਦੇ ਅਮਰੀਕਾ ਦੌਰੇ ਉਪਰੰਤ ਕਮਲ ਧਾਲੀਵਾਲ ਵਾਪਸ ਹਲਕਾ ਅਮਰਗੜ੍ਹ ਪਰਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।