ਨਗਰ ਕੀਰਤਨ ਸਜਾਇਆ
ਅਮਰਗੜ੍ਹ, 23 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵੱਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸੰਗਤਸਰ ਸਾਹਿਬ ਗਿਆਨੀ ਜੈਲ ਸਿੰਘ ਕਲੋਨੀ ਅਮਰਗੜ੍ਹ ਤੋਂ ਸਥਾਨਕ ਬਾਜ਼ਾਰ ਵਿੱਚੋਂ ਦੀ ਹੁੰਦਾ ਹੋਇਆ ਪੁੱਡਾ ਕਲੋਨੀ ਅਮਰਗੜ੍ਹ ਤੋਂ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ।
ਅਮਰਗੜ੍ਹ, 23 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵੱਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸੰਗਤਸਰ ਸਾਹਿਬ ਗਿਆਨੀ ਜੈਲ ਸਿੰਘ ਕਲੋਨੀ ਅਮਰਗੜ੍ਹ ਤੋਂ ਸਥਾਨਕ ਬਾਜ਼ਾਰ ਵਿੱਚੋਂ ਦੀ ਹੁੰਦਾ ਹੋਇਆ ਪੁੱਡਾ ਕਲੋਨੀ ਅਮਰਗੜ੍ਹ ਤੋਂ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਹਜੂਰੀ ਰਾਗੀ ਭਾਈ ਨੈਬ ਸਿੰਘ, ਭਾਈ ਜਸਪ੍ਰੀਤ ਸਿੰਘ, ਭਾਈ ਮਲਕੀਤ ਸਿੰਘ, ਸੈਕਟਰੀ ਦਰਸ਼ਨ ਸਿੰਘ ਅਤੇ ਡਾਕਟਰ ਜਗਮੋਹਨ ਸਿੰਘ ਵੱਲੋਂ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਬੈਂਡ ਵਾਜਿਆ, ਗੱਤਕਾ ਪਾਰਟੀਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਜਿੱਥੇ ਆਪਣੀ ਕਲਾ ਦੇ ਜੌਹਰ ਵਿਖਾਏ ਗਏ ਉੱਥੇ ਹੀ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਕਰਦਿਆਂ ਵੱਡੀ ਗਿਣਤੀ ਚ ਸ਼ਮੂਲੀਅਤ ਕੀਤੀ ਗਈ।