ਸਿੱਧੂ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐਸ.ਐਸ.ਪੀ.
ਖੱਖ ਦਾ ਜਲੰਧਰ ਦਿਹਾਤੀ ਤਬਾਦਲਾ
ਮਲੇਰਕੋਟਲਾ, 25 ਨਵੰਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਪੰਜਾਬ ਪੁਲਿਸ ਵਿਭਾਗ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਭੁਪਿੰਦਰ ਸਿੰਘ ਸਿੱਧੂ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਨਵਾਂ ਸੀਨੀਅਰ ਕਪਤਾਨ ਪੁਲਿਸ (ਐੱਸ. ਐੱਸ.
ਐ
ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ
26-11-2026
ਮਲੇਰਕੋਟਲਾ, 25 ਨਵੰਬਰ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)- ਪੰਜਾਬ ਪੁਲਿਸ ਵਿਭਾਗ ਵਲੋਂ ਕੀਤੇ ਗਏ ਤਬਾਦਲਿਆਂ ਤਹਿਤ ਭੁਪਿੰਦਰ ਸਿੰਘ ਸਿੱਧੂ ਨੂੰ ਜ਼ਿਲ੍ਹਾ ਮਲੇਰਕੋਟਲਾ ਦਾ ਨਵਾਂ ਸੀਨੀਅਰ ਕਪਤਾਨ ਪੁਲਿਸ (ਐੱਸ.ਐੱਸ.ਪੀ.) ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐੱਸ.ਐੱਸ.ਪੀ. ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ ਦੇ ਨਾਲ ਹੀ ਜ਼ਿਲ੍ਹਾ ਮਲੇਰਕੋਟਲਾ ਦੇ ਮੌਜੂਦਾ ਐੱਸ.ਐੱਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਐੱਸ.ਐੱਸ.ਪੀ. ਜਲੰਧਰ ਦਿਹਾਤੀ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਭੁਪਿੰਦਰ ਸਿੰਘ ਸਿੱਧੂ ਪਹਿਲਾਂ ਵੀ ਜ਼ਿਲ੍ਹਾ ਮਲੇਰਕੋਟਲਾ ਵਿਖੇ ਐੱਸ.ਐੱਸ.ਪੀ. ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਦੀ ਮੁੜ ਮਲੇਰਕੋਟਲਾ ਵਿਖੇ ਨਿਯੁਕਤੀ ਨਾਲ ਉਹ ਜ਼ਿਲ੍ਹੇ ਦੀ ਪੁਲਿਸ ਪ੍ਰਣਾਲੀ ਅਤੇ ਸਥਾਨਕ ਹਾਲਾਤਾਂ ਤੋਂ ਪਹਿਲਾਂ ਹੀ ਜਾਣੂ ਹਨ।