ਕਮਲ ਧਾਲੀਵਾਲ ਵਲੋਂ ਕਾਰ ਪਾਰਕਿੰਗ ਲਈ ਇੱਕ ਲੱਖ ਰੁਪਏ ਦੀ ਸੇਵਾ ਭੇਟ
ਅਹਿਮਦਗੜ, 25 ਨਵੰਬਰ (ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ)-ਪਹਿਲੇ ਪਾਤਿਸ਼ਾਹ, ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ, ਅਹਿਮਦਗੜ੍ਹ ਵਿਖੇ ਕਰਵਾਏ ਗਏ ਵਿਸ਼ੇਸ਼ ਗੁਰਪੁਰਬ ਸਮਾਗਮ ਵਿੱਚ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਤੇ ਸੇਵਾਦਾਰ ਕਮਲ ਧਾਲੀਵਾਲ ਨੇ ਸ਼ਰਧਾ ਸਹਿਤ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ। ਇਸ ਪਵਿੱਤਰ ਦਿਹਾੜੇ ‘ਤੇ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਕਾਰ ਪਾਰਕਿੰਗ ਵਾਸਤੇ ਖ਼ਰੀਦੀ ਗਈ ਜਗ੍ਹਾ ਦੀ ਚੱਲ ਰਹੀ ਸੇਵਾ ਲਈ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ‘ਚੋਂ 1 ਲੱਖ ਰੁਪਏ ਦੀ ਰਾਸ਼ੀ ਗੁਰੂ ਘਰ ਦੇ ਚਰਨਾਂ ਵਿੱਚ ਭੇਂਟ ਕੀਤੀ ਗਈ।
ਅਹਿਮਦਗੜ, 25 ਨਵੰਬਰ (ਸੁਖਜੀਤ ਸਿੰਘ ਖੇੜਾ, ਰਣਧੀਰ ਸਿੰਘ ਮਹੋਲੀ)-ਪਹਿਲੇ ਪਾਤਿਸ਼ਾਹ, ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ, ਅਹਿਮਦਗੜ੍ਹ ਵਿਖੇ ਕਰਵਾਏ ਗਏ ਵਿਸ਼ੇਸ਼ ਗੁਰਪੁਰਬ ਸਮਾਗਮ ਵਿੱਚ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਤੇ ਸੇਵਾਦਾਰ ਕਮਲ ਧਾਲੀਵਾਲ ਨੇ ਸ਼ਰਧਾ ਸਹਿਤ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ। ਇਸ ਪਵਿੱਤਰ ਦਿਹਾੜੇ ‘ਤੇ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਕਾਰ ਪਾਰਕਿੰਗ ਵਾਸਤੇ ਖ਼ਰੀਦੀ ਗਈ ਜਗ੍ਹਾ ਦੀ ਚੱਲ ਰਹੀ ਸੇਵਾ ਲਈ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ‘ਚੋਂ 1 ਲੱਖ ਰੁਪਏ ਦੀ ਰਾਸ਼ੀ ਗੁਰੂ ਘਰ ਦੇ ਚਰਨਾਂ ਵਿੱਚ ਭੇਂਟ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਅਹਿਮਦਗੜ੍ਹ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਐੱਮ.ਸੀ. ਵਿੱਕੀ ਟੰਡਨ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਘੇਲ ਸਿੰਘ ਉੱਬੀ, ਐੱਮ.ਸੀ. ਰਿੰਪੀ ਕੜਵਲ ਅਤੇ ਐੱਮ.ਸੀ. ਕਮਿੱਕਰ ਰਾਮ ਸਮੇਤ ਵੱਡੀ ਗਿਣਤੀ ‘ਚ ਸੰਗਤ ਮੌਜੂਦ ਰਹੀ।