ਰਘਵੀਰ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਕਿਹਾ ਅਲਵਿਦਾ
ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਹਲਕਾ ਲਹਿਰਾਗਾਗਾ ਤੇ ਚੌਧਰੀ ਬੈਲਟ ਦੀ ਸਿਆਸਤ ਵਿੱਚ ਅਹਿਮ ਪਛਾਣ ਰੱਖਣ ਵਾਲੇ ਸਾਬਕਾ ਸੂਬਾ ਜਥੇਬੰਦਕ ਸਕੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਵਾਈਸ ਚੇਅਰਮੈਨ ਰਘਵੀਰ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਵੱਡਾ ਸਿਆਸੀ ਝਟਕਾ ਦਿੰਦਿਆਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਸਾਰੇ ਮੌਜੂਦਾ ਜਥੇਬੰਦਕ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਆਪਣੇ ਅਸਤੀਫ਼ੇ ਸਬੰਧੀ ਜਾਣਕਾਰੀ ਦਿੰਦਿਆਂ ਰਘਵੀਰ ਸਿੰਘ ਗਿੱਲ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਪਾਰਟੀ ਦੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਸਨ।
ਚ
ਚੌਧਰੀ ਰਘਵੀਰ ਸਿੰਘ ਬਨਾਰਸੀ।
27-11-2026
ਖਨੌਰੀ, 26 ਨਵੰਬਰ (ਬਲਵਿੰਦਰ ਸਿੰਘ ਥਿੰਦ)- ਹਲਕਾ ਲਹਿਰਾਗਾਗਾ ਤੇ ਚੌਧਰੀ ਬੈਲਟ ਦੀ ਸਿਆਸਤ ਵਿੱਚ ਅਹਿਮ ਪਛਾਣ ਰੱਖਣ ਵਾਲੇ ਸਾਬਕਾ ਸੂਬਾ ਜਥੇਬੰਦਕ ਸਕੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਵਾਈਸ ਚੇਅਰਮੈਨ ਰਘਵੀਰ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਵੱਡਾ ਸਿਆਸੀ ਝਟਕਾ ਦਿੰਦਿਆਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਸਾਰੇ ਮੌਜੂਦਾ ਜਥੇਬੰਦਕ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਆਪਣੇ ਅਸਤੀਫ਼ੇ ਸਬੰਧੀ ਜਾਣਕਾਰੀ ਦਿੰਦਿਆਂ ਰਘਵੀਰ ਸਿੰਘ ਗਿੱਲ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਪਾਰਟੀ ਦੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਨਾਲ-ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਵੀ ਲਗਾਤਾਰ ਯਤਨ ਕੀਤੇ। ਪਰ ਮੌਜੂਦਾ ਸਿਆਸੀ ਹਾਲਾਤਾਂ ਅਤੇ ਕੁਝ ਨਿੱਜੀ ਤੇ ਪੰਥਕ ਕਾਰਨਾਂ ਦੇ ਮੱਦੇਨਜ਼ਰ ਉਨ੍ਹਾਂ ਨੇ ਭਰੇ ਮਨ ਨਾਲ ਪਾਰਟੀ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਉਨ੍ਹਾਂ ਦਾ ਕੋਈ ਵੀ ਸਿਆਸੀ ਜਾਂ ਜਥੇਬੰਦਕ ਸਬੰਧ ਨਹੀਂ ਰਹੇਗਾ ਅਤੇ ਉਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ। ਰਘਵੀਰ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਲਈ ਹਮੇਸ਼ਾ ਹਲਕਾ ਲਹਿਰਾਗਾਗਾ, ਚੌਧਰੀ ਬੈਲਟ ਦੇ ਲੋਕਾਂ ਦੇ ਹਿੱਤ ਅਤੇ ਪੰਜਾਬ ਦੀ ਬਿਹਤਰੀ ਸਭ ਤੋਂ ਵੱਧ ਮਹੱਤਵ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਅਹੁਦਿਆਂ ਨਾਲੋਂ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਤਿਕਾਰ ਵਧੇਰੇ ਅਹਿਮ ਹੁੰਦਾ ਹੈ।