26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ ਭਾਜਪਾ ਗਠਜੋੜ ਨਾਲ਼ ਭਾਈਚਾਰਕ ਸਾਂਝਾਂ ਤੇ ਏਕਤਾ ਬਲਵਾਨ ਹੋਵੇਗੀ-ਸੰਤ ਘੁੰਨਸ

ਸ਼ੇਰਪੁਰ, 26 ਨਵੰਬਰ (ਦਰਸ਼ਨ ਸਿੰਘ ਖੇੜੀ)-ਅਕਾਲੀ ਭਾਜਪਾ ਗਠਜੋੜ ਹੋਣ ਨਾਲ ਪੰਜਾਬ ਦੇ ਹਰੇਕ ਵਰਗ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਅਕਾਲੀ ਭਾਜਪਾ ਗਠਜੋੜ ਹੋਣ ਨਾਲ ਭਾਈਚਾਰਕ ਸਾਂਝਾਂ ਵਿਚ ਪਰਪੱਕਤਾ ਆਵੇਗੀ ਤੇ ਆਪਸੀ ਏਕਤਾ ਬਲਵਾਨ ਹੋਵੇਗੀ।

ਅਜੀਤ ਡੈਸਕ 27-11-2026
ਸ਼ੇਰਪੁਰ, 26 ਨਵੰਬਰ (ਦਰਸ਼ਨ ਸਿੰਘ ਖੇੜੀ)-ਅਕਾਲੀ ਭਾਜਪਾ ਗਠਜੋੜ ਹੋਣ ਨਾਲ ਪੰਜਾਬ ਦੇ ਹਰੇਕ ਵਰਗ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਅਕਾਲੀ ਭਾਜਪਾ ਗਠਜੋੜ ਹੋਣ ਨਾਲ ਭਾਈਚਾਰਕ ਸਾਂਝਾਂ ਵਿਚ ਪਰਪੱਕਤਾ ਆਵੇਗੀ ਤੇ ਆਪਸੀ ਏਕਤਾ ਬਲਵਾਨ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਦੇ ਗ੍ਰਹਿ ਵਿਖੇ ਅਜ਼ੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਇਥੇ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਦੀ ਸਿਹਤ ਦਾ ਪਤਾ ਕਰਨ ਲਈ ਇਥੇ ਪੁੱਜੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਨਾਲ ਪੰਜਾਬ ‘ਚ ਨਵੇਂ ਅਧਿਆਇ ਦੀ ਸ਼ੁਰੂਆਤ ਹੋਵੇਗੀ ਅਤੇ ਇਹ ਗਠਜੋੜ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਉੱਘੇ ਲੇਖਕ ਅਤੇ ਢਾਡੀ ਕਲਾ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਕਰਨੈਲ ਸਿੰਘ ਸ਼ੇਰਪੁਰੀ ਅਤੇ ਸੁਭਦੀਪ ਸਿੰਘ ਤੂਰ ਕੈਨੇਡਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਆਨਲਾਈਨ ਮੀਟਿੰਗ ’ਚ ਲੰਬਿਤ ਮੰਗਾਂ ਨੂੰ ਲੈ ਕੇ ਸਿਹਤ ਵਿਭਾਗ ਪ੍ਰਤੀ ਪ੍ਰਗਟਾਇਆ ਰੋਸ ਅਗਲੀ ਖ਼ਬਰ ਮਾਲੇਰਕੋਟਲਾ ਵਿਖੇ ਸਿਵਲ ਡਿਫੈਂਸ ਦੀ ਮੌਕ ਡਰਿੱਲ ਅੱਜ ਰਾਤ 8 ਵਜੇ- ਏ.ਡੀ.ਸੀ. (ਡੀ)

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।