26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਿਸਾਨ ਯੂਨੀਅਨ ਦੀ ਹੋਈ ਮੀਟਿੰਗ

ਲੌਂਗੋਵਾਲ, 26 ਨਵੰਬਰ (ਸ. ਸ.

ਅਜੀਤ ਡੈਸਕ 27-11-2026
ਲੌਂਗੋਵਾਲ, 26 ਨਵੰਬਰ (ਸ. ਸ. ਖੰਨਾ, ਵਿਨੋਦ)- ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਬਲਾਕ ਸੰਗਰੂਰ ਤੇ ਸੁਨਾਮ ਦੀ ਮੀਟਿੰਗ ਕਿਲਾ ਭਰੀਆਂ ਵਿਖੇ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਬਲਾਕ ਤੇ ਪਿੰਡ ਕਮੇਟੀਆਂ ਦੇ ਅਹੁਦੇਦਾਰ ਸ਼ਾਮਲ ਹੋਏ। ਮੀਟਿੰਗ ਵਿੱਚ ਸੂਬਾ ਕਾਰਜਕਾਰੀ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਲੌਂਗੋਵਾਲ ਨੇ ਕਿਹਾ ਕਿ ਲੋਕਾਂ ਤੇ ਜ਼ਬਰ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੇ ਨਾਲ ਪਿਛਲੀਆਂ ਰਹਿੰਦੀਆਂ ਸਾਰੀਆਂ ਮੰਗਾਂ ਨੂੰ ਮਨਵਾਉਣ ਲਈ ਫਾਈਨਲ ਮੈਚ ਦੀ ਤਿਆਰੀ ਵੱਡੀ ਪੱਧਰ ਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਕੀਤੀ ਜਾ ਰਹੀ ਹੈ। ਇਸ ਲਈ ਪਿੰਡ ਪਿੰਡ ਘਰ ਘਰ ਵੱਡੀ ਤਿਆਰੀ ਟਰੈਕਟਰ ਟਰਾਲੀਆਂ ਦੀ ਕਰਕੇ ਕਿਸਾਨ ਮਜ਼ਦੂਰ ਬੀਬੀਆਂ ਭੈਣਾਂ ਦੀ 7 ਦਸੰਬਰ ਨੂੰ ਚੰਡੀਗੜ੍ਹ ਵੱਲ ਵਹੀਰਾਂ ਘੱਤਣਗੀਆ। ਜ਼ਿਲ੍ਹਾ ਕਾਰਜਕਾਰੀ ਕਨਵੀਨਰ ਕੁਲਵਿੰਦਰ ਸੋਨੀ ਲੌਂਗੋਵਾਲ ਨੇ ਕਿਹਾ ਕਿ ਪਿੰਡ-ਪਿੰਡ ਫੰਡਾਂ ਦੀ ਮੁਹਿੰਮ ਦੇ ਨਾਲ਼-ਨਾਲ਼ ਰੋਜ਼ਾਨਾ ਵੱਡੀਆਂ ਰੈਲੀਆ ਕਰਕੇ ਵੱਡੀ ਲਾਮਬੰਦੀ ਕੀਤੀ ਜਾਵੇਗੀ। ਪਿੰਡਾਂ ਵਿੱਚੋਂ ਟਰੈਕਟਰ ਟਰਾਲੀਆਂ ਲੈਕੇ 7 ਨਵੰਬਰ ਨੂੰ ਕਿਸਾਨ ਚੰਡੀਗੜ੍ਹ ਵੱਲ ਰਵਾਨਾ ਹੋਣਗੇ। ਇਸ ਮੌਕੇ ਆਗੂ ਜਸਵੀਰ ਮੈਦੇਵਾਸ, ਸੰਤ ਰਾਮ ਛਾਜਲੀ, ਹਰਦੇਵ ਕੁਲਾਰ ਬਲਾਕ ਆਗੂ ਬਲਵਿੰਦਰ ਚੀਮਾਂ, ਬਲਦੇਵ ਮੰਗਵਾਲ, ਸੁਖਦੇਵ ਸਿੰਘ, ਦਰਵਾਰਾ ਸਿੰਘ, ਮਤਵਾਲ ਸਿੰਘ, ਬੰਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਨੂੰ ਹੱਲਾਸ਼ੇਰੀ ਦੇਣ ਲਈ ਲੋਕ ਆਰਗੈਨਿਕ ਉਤਪਾਦਾਂ ਨੂੰ ਖਰੀਦਣ ਲਈ ਅੱਗੇ ਆਉਣ - ਡਾ. ਮਾਨ ਅਗਲੀ ਖ਼ਬਰ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਅਹੁਦੇਦਾਰਾਂ ਵੱਲੋਂ ਗੱਠਜੋੜ ’ਤੇ ਖੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।