ਅਹਿਮਦਗੜ੍ਹ ’ਚ ਕਾਂਗਰਸ ਨੂੰ ਮਿਲਿਆ ਹੁਲਾਰਾ, ਗੁਰਿੰਦਰ ਸਿੰਘ ਪਰਿਵਾਰ ਸਮੇਤ ਪਾਰਟੀ ’ਚ ਸ਼ਾਮਿਲ
ਅਹਿਮਦਗੜ੍ਹ, 27 ਨਵੰਬਰ (ਰਣਧੀਰ ਸਿੰਘ ਮਹੋਲੀ)-ਕਾਂਗਰਸ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰਬਰ 13 ਦੇ ਵਸਨੀਕ ਗੁਰਿੰਦਰ ਸਿੰਘ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਸਮੇਤ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਅਮਰਗੜ੍ਹ ਦੇ ਸੇਵਾਦਾਰ ਕਮਲ ਧਾਲੀਵਾਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਸਬੰਧੀ ਇੱਕ ਸਮਾਗਮ ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਵਿਕਾਸ ਟੰਡਨ (ਵਿੱਕੀ) ਦੇ ਗ੍ਰਹਿ ਵਿਖੇ ਕਰਵਾਇਆ ਗਿਆ।
ਅਜੀਤ ਡੈਸਕ
28-11-2026