29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਕਰਵਾਈ

ਧੂਰੀ, 29 ਨਵੰਬਰ (ਲਖਵੀਰ ਸਿੰਘ ਧਾਂਦਰਾ)-ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ ਧੂਰਾ ਵਿਖੇ ਬੀਤੇ ਦਿਨ ਸਾਲਾਨਾ ਅਥਲੈਟਿਕ ਮੀਟ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਦੇ ਸੀਈਓ ਡਾ.

ਅਜੀਤ ਡੈਸਕ 30-11-2026
ਧੂਰੀ, 29 ਨਵੰਬਰ (ਲਖਵੀਰ ਸਿੰਘ ਧਾਂਦਰਾ)-ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ ਧੂਰਾ ਵਿਖੇ ਬੀਤੇ ਦਿਨ ਸਾਲਾਨਾ ਅਥਲੈਟਿਕ ਮੀਟ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਕੂਲ ਦੇ ਸੀਈਓ ਡਾ. ਹਰਜਿੰਦਰ ਸਿੰਘ ਸੰਧੂ ਪਹੁੰਚੇ। ਉਨ੍ਹਾਂ ਨੇ ਖੇਡਾਂ ਦੀ ਸ਼ੁਰੂਆਤ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਐਮ.ਡੀ. ਸ. ਭਗਵੰਤ ਸਿੰਘ ਸੰਧੂ, ਐਮ.ਡੀ. ਮੈਡਮ ਸ੍ਰੀਮਤੀ ਹਰਦੀਪ ਕੌਰ ਸੰਧੂ ਅਤੇ ਪ੍ਰਧਾਨ ਸ. ਹਰਸ਼ਪ੍ਰੀਤ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਅਥਲੈਟਿਕ ਮੀਟ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਬੜੇ ਜੋਸ਼, ਉਤਸ਼ਾਹ ਅਤੇ ਅਨੁਸ਼ਾਸਨ ਨਾਲ ਭਾਗ ਲਿਆ। ਇਸ ਮੌਕੇ ਮਾਪਿਆਂ ਨੇ ਵੀ ਆਪਣੇ ਬੱਚਿਆਂ ਦੇ ਨਾਲ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਮਾਪਿਆਂ ਦੀ ਸ਼ਮੂਲੀਅਤ ਨੇ ਬੱਚਿਆਂ ਦਾ ਉਤਸ਼ਾਹ ਵਧਾਇਆ ਅਤੇ ਸਕੂਲ ਤੇ ਮਾਪਿਆਂ ਵਿਚਕਾਰ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕੀਤਾ। ਮੁੱਖ ਮਹਿਮਾਨ ਡਾ. ਹਰਜਿੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਸਕੂਲ ਦੇ ਉਨ੍ਹਾਂ ਵਿਦਿਆਰਥੀਆਂ ਦੀ ਵਿਸ਼ੇਸ਼ ਸ਼ਲਾਘਾ ਕੀਤੀ, ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਖੇਡਾਂ ਦੇ ਖੇਤਰ ਵਿੱਚ ਸਟੇਟ ਪੱਧਰ ਤੱਕ ਪਹੁੰਚ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਸਕੂਲ ਵੱਲੋਂ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਮਾਗਮ ਦੇ ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਮੈਡਮ ਰੀਤੂ ਰਾਨਾ ਨੇ ਮੁੱਖ ਮਹਿਮਾਨ, ਸਮੂਹ ਪ੍ਰਬੰਧਕ ਕਮੇਟੀ, ਆਏ ਹੋਏ ਮਹਿਮਾਨਾਂ, ਮਾਪਿਆਂ, ਵਿਦਿਆਰਥੀਆਂ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਸਾਰੇ ਕੌਡੀਨੇਟਰ , ਟੀਚਰ, ਨੌਨ ਟੀਚਰਾ ਦੀ ਵੀ ਸ਼ਲਾਘਾ ਕੀਤੀ। ਅੰਤ ਵਿੱਚ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕਾਂ ਦੇ ਧਰਨੇ ਵਿੱਚ ਜੀ.ਟੀ.ਯੂ. ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਐੱਸ. ਡੀ. ਐੱਚ. ਸਰਦੂਲਗੜ੍ਹ ਵਿਖੇ ਦਿਵਿਆਂਗਤਾ ਮੁਲਾਂਕਣ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।