30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਪੈਸ਼ਲ ਕਾਡਰ ਅਧਿਆਪਕਾਂ ਦੇ ਧਰਨੇ ਵਿੱਚ ਜੀ.ਟੀ.ਯੂ. ਨੇ ਕੀਤੀ ਸ਼ਮੂਲੀਅਤ

ਸੰਗਰੂਰ, 29 ਨਵੰਬਰ (ਧੀਰਜ ਪਸੋਰੀਆ)-ਸੰਗਰੂਰ ਵਿਖੇ ਚੱਲ ਰਹੇ ਸਪੈਸ਼ਲ ਕਾਡਰ ਅਧਿਆਪਕਾਂ ਦੇ ਧਰਨੇ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਪਟਿਆਲਾ ਅਤੇ ਜ਼ਿਲ੍ਹਾ ਸੰਗਰੂਰ ਵੱਲੋਂ ਸ਼ਮੂਲੀਅਤ ਕੀਤੀ ਗਈ। ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਅਤੇ ਸੰਗਰੂਰ ਦੇ ਪ੍ਰਧਾਨ ਦੇਵੀ ਦਿਆਲ ਸਪੈਸ਼ਲ ਕਾਡਰ ਅਧਿਆਪਕਾਂ ਦੀ ਹਮਾਇਤ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।

ਸਪੈਸ਼ਲ ਕਾਡਰ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਿਲ ਹੋਏ ਗੌਰਮੈਂਟ ਟੀਚਰ ਯੂਨੀਅਨ ਪੰਜਾਬ ਦੇ ਆਗੂ। ਤਸਵੀਰ-ਮੁਕੇਸ਼ ਕੁਮਾਰ 30-11-2026
ਸੰਗਰੂਰ, 29 ਨਵੰਬਰ (ਧੀਰਜ ਪਸੋਰੀਆ)-ਸੰਗਰੂਰ ਵਿਖੇ ਚੱਲ ਰਹੇ ਸਪੈਸ਼ਲ ਕਾਡਰ ਅਧਿਆਪਕਾਂ ਦੇ ਧਰਨੇ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਪਟਿਆਲਾ ਅਤੇ ਜ਼ਿਲ੍ਹਾ ਸੰਗਰੂਰ ਵੱਲੋਂ ਸ਼ਮੂਲੀਅਤ ਕੀਤੀ ਗਈ। ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਅਤੇ ਸੰਗਰੂਰ ਦੇ ਪ੍ਰਧਾਨ ਦੇਵੀ ਦਿਆਲ ਸਪੈਸ਼ਲ ਕਾਡਰ ਅਧਿਆਪਕਾਂ ਦੀ ਹਮਾਇਤ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਸਪੈਸ਼ਲ ਕਾਡਰ ਅਧਿਆਪਕਾਂ ਨੂੰ ਰੈਗੂਲਰ ਸਕੇਲ ਦੇ ਕੇ ਸੀ.ਐਸ.ਆਰ. ਰੂਲਜ਼ ਲਾਗੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਸਪੈਸ਼ਲ ਕਾਡਰ ਅਧਿਆਪਕਾਂ ਨੂੰ ਨਿਗੂਣੀਆਂ ਤਨਖ਼ਾਹ ਦੇ ਕੇ ਉਹਨਾਂ ਦਾ ਸ਼ੋਸ਼ਣ ਕਰ ਰਹੀ ਹੈ। ਸਰਕਾਰ ਨੂੰ ਚਾਹੀਦਾ ਹੈ ਇਹਨਾਂ ਦੀਆਂ ਸਾਰੀਆਂ ਮੰਗਾਂ ਮੰਨਦੇ ਹੋਏ ਇਹਨਾਂ ਅਧਿਆਪਕਾਂ ਤੇ ਸੀ.ਐਸ.ਆਰ. ਰੂਲਜ਼ ਲਾਗੂ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੱਗਾ ਸਿੰਘ ਸੰਗਰੂਰ, ਜੋਤਿੰਦਰ ਸਿੰਘ, ਗੁਰਪ੍ਰੀਤ ਸਿੰਘ ਸਮਾਣਾ, ਗੁਰਵਿੰਦਰ ਸਿੰਘ ਖੰਗੂੜਾ, ਗੁਰਵਿੰਦਰ ਸਿੰਘ ਧਨੇਠਾ, ਗੁਰਲਾਲ ਸਿੰਘ, ਮਨਜੀਤ ਸਿੰਘ ਸੰਗਰੂਰ, ਹੇਮੰਤ ਸ਼ਰਮਾ ਪਟਿਆਲਾ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ ਅਤੇ ਕੁਲਵਿੰਦਰ ਸਿੰਘ ਨਾੜੂ ਸ਼ਾਮਿਲ ਸਨ।
ਪਿਛਲੀ ਖ਼ਬਰ ਕੇਸਾਧਾਰੀ ਬੱਚਿਆਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਦੀ ਧਾਰਮਿਕ ਯਾਤਰਾ ਕਰਵਾਈ ਅਗਲੀ ਖ਼ਬਰ ਕਿੰਗਜ਼ ਵਿਊ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।