06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

448 ਗਰਾਮ ਹੈਰੋਇਨ, ਆਲਟੋ ਕਾਰ ਅਤੇ ਮੋਬਾਈਲ ਸਮੇਤ ਤਸਕਰ ਕੀਤਾ ਕਾਬੂ

ਅਜੀਤ ਡੈਸਕ 01-01-2026
ਫਿਰੋਜ਼ਪੁਰ, 31 ਦਸੰਬਰ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਨਸ਼ਾ ਮੁਕਤੀ ਮੁਹਿੰਮ ਤਹਿਤ ਸਿਟੀ ਪੁਲਿਸ ਨੇ ਸਫਲਤਾ ਹਾਸਲ ਕਰਦੇ ਹੋਏ ਇਕ ਨੌਜਵਾਨ ਨੂੰ 448 ਗਰਾਮ ਹੈਰੋਇਨ, ਮਾਰੂਤੀ ਆਲਟੋ ਰੰਗ ਸਿਲਵਰ ਨੰਬਰ ਐੱਚ.ਆਰ 10- ਜੇ- 2012, ਮੋਬਾਈਲ ਫੋਨ ਮਾਰਕਾ ਲਾਵਾ ਸਮੇਤ ਕਾਬੂ ਕੀਤਾ ਜੋ ਕਿ ਹੈਰੋਇਨ ਵੇਚਣ ਦਾ ਆਦੀ ਸੀ | ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਟੀ ਪੁਲਿਸ ਦੀ ਨਿਗਰਾਨੀ ਹੇਠ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਭੱਟੀਆਂ ਵਾਲੀ ਬਸਤੀ ਫਿਰੋਜ਼ਪੁਰ ਸ਼ਹਿਰ ਵੱਲ ਨੂੰ ਮੋੜੀ ਤਾਂ ਕੁਝ ਅੱਗੇ ਰਸਤੇ ਵਿਚ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੋਨੰੂ ਪੁੱਤਰ ਬਲਵੀਰ ਸਿੰਘ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ | ਅੱਜ ਵੀ ਉਹ ਹੈਰੋਇਨ ਲੈ ਕੇ ਅੱਗੇ ਵੇਚਣ ਲਈ ਕਾਰ ਮਾਰੂਤੀ ਆਲਟੋ ਰੰਗ ਸਿਲਵਰ ਨੰਬਰੀ ਐੱਚ.ਆਰ 10 ਜੇ 2012 'ਤੇ ਸਵਾਰ ਹੋ ਕੇ ਫ਼ਾਜ਼ਿਲਕਾ ਰੋਡ ਵੱਲ ਨੂੰ ਆ ਰਿਹਾ ਹੈ | ਇਤਲਾਹ ਭਰੋਸੇਯੋਗ ਹੋਣ 'ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਫ਼ਾਜ਼ਿਲਕਾ ਰੋਡ 'ਤੇ ਨਾਕਾਬੰਦੀ ਕਰਕੇ ਸੋਨੰੂ ਪੁੱਤਰ ਬਲਵੀਰ ਸਿੰਘ ਵਾਸੀ ਗੁਰਦੁਆਰਾ ਸਾਹਿਬ ਦੇ ਸਾਹਮਣੇ ਵਾਲੀ ਗਲੀ ਬਸਤੀ ਗੋਲ ਬਾਗ਼ ਫਿਰੋਜ਼ਪੁਰ ਸ਼ਹਿਰ ਨੂੰ 448 ਗਰਾਮ ਹੈਰੋਇਨ, ਆਲਟੋ ਕਾਰ ਐਚ.ਆਰ 10 ਜੇ 2012 ਅਤੇ ਮੋਬਾਈਲ ਸਮੇਤ ਕਾਬੂ ਕਰਕੇ 21/61/85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕੀਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸਾਲ 2025 ਫ਼ਿਰੋਜ਼ਪੁਰ ਪੁਲਿਸ ਨੇ ਅਰਬਾਂ ਦੇ ਨਸ਼ੇ ਜ਼ਬਤ ਕਰ ਦੋ ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।