06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਆਪ ਆਗੂ ਹਰਮੀਤ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ- ਪਾਰਟੀ ਨੇ ਬਣਾਇਆ ਮਾਲਵਾ ਜ਼ੋਨ ਦਾ ਕੋਆਰਡੀਨੇਟਰ <br/>

ਅਜੀਤ ਡੈਸਕ 01-01-2026
ਫ਼ਿਰੋਜ਼ਪੁਰ, 31 ਦਸੰਬਰ (ਰਾਕੇਸ਼ ਚਾਵਲਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪਿਛਲੇ ਦਿਨਾਂ ਵਿਚ ਵਫ਼ਾਦਾਰ ਅਤੇ ਅਗਾਂਹਵਧੂ ਸੋਚ ਵਾਲੇ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ ਜਿਸ ਨਾਲ ਆਉਣ ਵਾਲੇ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਪਹਿਲਾਂ ਨਾਲੋਂ ਹੋਰ ਵਧੀਆ ਪ੍ਰਦਰਸ਼ਨ ਕਰ ਸਕੇ | ਇਸ ਦੇ ਚੱਲਦੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਨੌਜਵਾਨਾਂ ਵਿਚ ਵੱਡੀ ਪਕੜ ਰੱਖਣ ਵਾਲੇ ਨੌਜਵਾਨ ਆਗੂ ਹਰਮੀਤ ਸਿੰਘ ਖਾਈ ਫੇਮੇ ਕੇ ਵਾਲੇ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਮਾਲਵਾ ਜੋਨ ਦਾ ਕੋਆਰਡੀਨੇਟਰ ਬਣਾਇਆ ਹੈ | ਨੌਜਵਾਨ ਆਗੂ ਹਰਮੀਤ ਸਿੰਘ ਖਾਈ ਫੇਮੇ ਕੇ ਦੇ ਮਾਲਵਾ ਜੋਨ ਦਾ ਕੋਆਰਡੀਨੇਟਰ ਬਣਨ 'ਤੇ ਜਿੱਥੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਿਆਸਤ ਵਿਚ ਵੱਡੀ ਹਲਚਲ ਪੈਦਾ ਹੋ ਗਈ ਹੈ | ਮਾਲਵਾ ਜੋਨ ਦਾ ਕੋਆਰਡੀਨੇਟਰ ਬਣਨ 'ਤੇ ਹਰਮੀਤ ਸਿੰਘ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੱੁਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਵਿਸ਼ੇਸ਼ ਧੰਨਵਾਦ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਕੀਤਾ, ਜਿਨ੍ਹਾਂ ਪਾਰਟੀ ਵਿਚ ਕੰਮ ਕਰਨ ਲਈ ਰਸਤਾ ਦਿਖਾਇਆ | ਵਿਧਾਇਕ ਭੁੱਲਰ ਨੇ ਮਾਲਵਾ ਜੋਨ ਦਾ ਕੋਆਰਡੀਨੇਟਰ ਬਣਨ ਤੇ ਹਰਮੀਤ ਸਿੰਘ ਨੂੰ ਸਨਮਾਨਿਤ ਕਰਕੇ ਵਧਾਈ ਦਿੱਤੀ ਤੇ ਅਸ਼ੀਰਵਾਦ ਦਿੱਤਾ ਕਿ ਪਾਰਟੀ ਲਈ ਕੜੀ ਮਿਹਨਤ ਕਰਕੇ ਆਪ ਨੂੰ ਹੋਰ ਮਜ਼ਬੂਤ ਕਰੋ | ਇਸ ਮੌਕੇ ਵੱਡੀ ਸੰਖਿਆ ਵਿਚ ਆਪ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਬਲਾਕ ਮੱਖੂ ਦੀ ਮੀਟਿੰਗ <br/> ਅਗਲੀ ਖ਼ਬਰ ਸੇਵਾ ਮੁਕਤ ਹੋਏ ਏ. ਐੱਨ. ਟੀ.ਐੱਫ ਫਿਰੋਜ਼ਪੁਰ ਰੇਂਜ ਦੇ ਡੀ. ਐੱਸ. ਪੀ. ਜਸਬੀਰ ਸਿੰਘ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।