07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮਨਜੀਤ ਸਿੰਘ ਸੰਧੂ ਬਣੇ ਕਾਂਗਰਸ ਕਿਸਾਨ ਸੈੱਲ ਦੇ ਵਰਕਿੰਗ ਜ਼ਿਲ੍ਹਾ ਪ੍ਰਧਾਨ <br/>

ਅਜੀਤ ਡੈਸਕ 01-01-2026
ਗੁਰੂਹਰਸਹਾਏ, 31 ਦਸੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਦੇ ਪਿੰਡ ਸ਼ਾਮ ਸਿੰਘ ਵਾਲਾ ਤੋਂ ਨੌਜਵਾਨ ਆਗੂ ਮਨਜੀਤ ਸਿੰਘ ਗੋਹਲਾਂ ਸੰਧੂ ਨੂੰ ਪੰਜਾਬ ਕਾਂਗਰਸ ਕਿਸਾਨ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਹੈ | ਆਲ ਇੰਡੀਆ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਿਰਨਜੀਤ ਸਿੰਘ ਸੰਧੂ ਨੇ ਮਨਜੀਤ ਸਿੰਘ ਗੋਹਲਾ ਸੰਧੂ ਨੂੰ ਇਹ ਨਿਯੁਕਤੀ ਪੱਤਰ ਸੌਂਪਿਆ ਅਤੇ ਥਾਪੜਾ ਦੇ ਕੇ ਕੰਮ ਕਰਨ ਲਈ ਪ੍ਰੇਰਿਆ | ਆਪਣੀ ਨਿਯੁਕਤੀ 'ਤੇ ਮਨਜੀਤ ਸਿੰਘ ਸੰਧੂ ਨੇ ਸੁਖਪਾਲ ਸਿੰਘ ਖਹਿਰਾ, ਕਿਰਨਜੀਤ ਸਿੰਘ ਸੰਧੂ ਅਤੇ ਰਮਿੰਦਰ ਆਵਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਹਨਾਂ ਨੂੰ ਦਿੱਤੀ ਗਈ ਜਿੰਮੇਵਾਰੀ ਨੂੰ ਬਾਖ਼ੂਬੀ ਨਿਭਾਵਾਂਗਾ | ਮਨਜੀਤ ਸਿੰਘ ਸੰਧੂ ਨੂੰ ਦੱਸਿਆ ਕਿ ਕਿਸਾਨ ਸੈੱਲ ਜ਼ਿਲ੍ਹਾ ਵਰਕਿੰਗ ਪ੍ਰਧਾਨ ਨਿਯੁਕਤ ਕਰਕੇ ਜੋ ਪਾਰਟੀ ਅਤੇ ਉਕਤ ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਹੈ | ਉਸ 'ਤੇ ਪੂਰਾ ਖਰਾ ਉੱਤਰਨਗੇ ਅਤੇ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਪਾਰਟੀ ਦੇ ਏਜੰਡੇ 'ਤੇ ਲਿਆ ਕੇ ਪੂਰੀਆਂ ਕਰਨ ਦਾ ਯਤਨ ਕੀਤਾ ਜਾਵੇਗਾ | ਇਸ ਮੌਕੇ 'ਤੇ ਮਨਜੀਤ ਸਿੰਘ ਸੰਧੂ ਨੂੰ ਗੁਰੂਹਰਸਹਾਏ ਦੇ ਪੰਚਾਂ ਸਰਪੰਚਾਂ ਅਤੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੇ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਿਦਿਆਰਥੀਆਂ ਲਈ 'ਈਚ ਵਨ ਅਡਾਪਟ ਵਨ' ਮੁਹਿੰਮ ਬਣੀ ਵਰਦਾਨ ਅਗਲੀ ਖ਼ਬਰ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।