22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਫ਼ਾਜ਼ਿਲਕਾ ਤੋਂ ਆ ਰਹੀ ਸਰਕਾਰੀ ਬੱਸ ਬੇਸਹਾਰਾ ਪਸ਼ੂ ਨੂੰ ਬਚਾਉਂਦੇ ਹੋਏ ਪਲਟੀ, 3 ਜ਼ਖ਼ਮੀ <br/>

ਅਜੀਤ ਡੈਸਕ 02-01-2026
ਗੁਰੂਹਰਸਹਾਏ, 1 ਜਨਵਰੀ (ਕਪਿਲ ਕੰਧਾਰੀ)-ਫ਼ਾਜ਼ਿਲਕਾ ਤੋਂ ਚੱਲ ਕੇ ਫ਼ਿਰੋਜ਼ਪੁਰ ਵੱਲ ਜਾ ਰਹੀ ਇਕ ਸਰਕਾਰੀ ਬੱਸ ਪਿੰਡ ਪਿੰਡੀ ਦੇ ਕੋਲ ਪਹੁੰਚੀ ਤਾਂ ਅਚਾਨਕ ਬੱਸ ਅੱਗੇ ਇਕਦਮ ਬੇਸਹਾਰਾ ਪਸ਼ੂ ਆ ਗਿਆ | ਬੱਸ ਡਰਾਈਵਰ ਵਲੋਂ ਬੇਸਹਾਰਾ ਪਸ਼ੂ ਨੂੰ ਬਚਾਉਣ 'ਚ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਇਕ ਸਾਈਡ ਖੇਤਾਂ ਵਿਚ ਪਲਟ ਗਈ | ਇਸ ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ 'ਤੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਵਲੋਂ ਤੁਰੰਤ ਸੜਕ ਸੁਰੱਖਿਆ ਫੋਰਸ ਦੀ ਟੀਮ ਨੂੰ ਸੂਚਿਤ ਕੀਤਾ | ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵਲੋਂ ਬੱਸ 'ਚ ਸਵਾਰ 15 ਦੇ ਕਰੀਬ ਸਵਾਰੀਆਂ ਨੂੰ ਬਾਹਰ ਕੱਢਿਆ ਅਤੇ ਦੋ ਸਵਾਰੀਆਂ ਤੇ ਬੱਸ ਦੇ ਡਰਾਈਵਰ ਨੂੰ ਕੁਝ ਸੱਟਾਂ ਲੱਗੀਆਂ ਸਨ, ਜਿਨ੍ਹਾਂ ਨੂੰ 108 ਐਂਬੂਲੈਂਸ ਰਾਹੀ ਇਲਾਜ ਲਈ ਨਾਲ ਲਗਦੇ ਹਸਪਤਾਲ ਵਿਚ ਰੈਫ਼ਰ ਕੀਤਾ | ਇਸ ਮੌਕੇ ਮੌਜੂਦ ਇਕ ਰਾਹਗੀਰ ਨੇ ਦੱਸਿਆ ਕਿ ਇਸ ਸੜਕ 'ਤੇ ਕਰੀਬ 30 ਤੋਂ 35 ਬੇਸਹਾਰਾ ਪਸ਼ੂ ਘੁੰਮਦੇ ਰਹਿੰਦੇ ਹਨ ਜੋ ਕਿ ਸੜਕ ਹਾਦਸੇ ਦਾ ਕਾਰਨ ਬਣਦੇ ਹਨ | ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕੇ ਇਨ੍ਹਾਂ ਬੇਸਹਾਰਾ ਪਸ਼ੂਆਂ ਦਾ ਹੱਕ ਕੀਤਾ ਜਾਵੇ ਤਾਂ ਜੋ ਕੀਮਤੀ ਜਾਨਾਂ ਬੱਚ ਸਕਣ |

ਪਿਛਲੀ ਖ਼ਬਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਲੈ ਕੇ ਹੋਏ ਫ਼ਰਾਰ <br/> ਅਗਲੀ ਖ਼ਬਰ ਸੂਆ ਰੋਡ 'ਤੇ ਨਾਜਾਇਜ਼ ਕਬਜ਼ਿਆਂ ਦੀ ਕਾਰਵਾਈ ਠੰਢੇ ਬਸਤੇ 'ਚ ਪਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।