22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਬਾਅਦ ਰਮਿੰਦਰ ਆਵਲਾ ਵਲੋਂ ਪਿੰਡਾਂ 'ਚ ਧੰਨਵਾਦੀ ਦੌਰਾ <br/>

ਅਜੀਤ ਡੈਸਕ 02-01-2026
ਗੁਰੂਹਰਸਹਾਏ, 1 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੇ ਉਦਯੋਗਪਤੀ 'ਤੇ ਹਲਕਾ ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਵਲੋਂ ਹਲਕਾ ਗੁਰੂਹਰਸਹਾਏ ਅੰਦਰ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ | ਰਮਿੰਦਰ ਸਿੰਘ ਆਵਲਾ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਵਿਚ ਕਾਂਗਰਸ ਪਾਰਟੀ ਤਰਫ਼ੋਂ ਉਤਾਰੇ ਗਏ ਉਮੀਦਵਾਰਾਂ ਵਾਸਤੇ ਹੋਈਆਂ ਚੋਣਾਂ ਤੋਂ ਬਾਅਦ ਪਿੰਡ-ਪਿੰਡ ਜਾ ਕੇ ਧੰਨਵਾਦੀ ਦੌਰਾ ਸ਼ੁਰੂ ਕੀਤਾ ਗਿਆ ਹੈ | ਰਮਿੰਦਰ ਸਿੰਘ ਆਵਲਾ ਵਲੋਂ ਪਿੰਡ ਕੋਹਰ ਸਿੰਘ ਵਾਲਾ ਵਿਖੇ ਪਹੁੰਚ ਕੇ ਲੋਕਾਂ ਦਾ ਧੰਨਵਾਦ ਕੀਤਾ | ਇਸ ਜ਼ੋਨ ਤੋਂ ਬਲਾਕ ਸੰਮਤੀ ਲਈ ਕਾਂਗਰਸ ਦੀ ਟਿਕਟ 'ਤੇ ਚੋਣ ਲੜੇ ਸ਼ਲਿੰਦਰ ਸਿੰਘ ਛਿੰਦਾ ਦੇ ਗ੍ਰਹਿ ਵਿਖੇ ਪਹੁੰਚੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਲੋਕਾਂ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਸ਼ੁਰੂ ਤੋਂ ਹੀ ਮੇਰਾ ਤੇ ਮੇਰੇ ਪਰਿਵਾਰ ਦਾ ਬਹੁਤ ਸਾਥ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕੰਮ ਕਾਰ ਹੋਵੇ ਤੁਸੀਂ ਮੇਰੇ ਨਾਲ ਫੋਨ 'ਤੇ ਅਤੇ ਇਸ ਤੋਂ ਇਲਾਵਾ ਇਸ ਜੋਨ ਤੋਂ ਚੋਣ ਲੜੇ ਸ਼ਲਿੰਦਰ ਸਿੰਘ ਨਾਲ ਸੰਪਰਕ ਕਰ ਸਕਦੇ ਹੋ, ਕਿਉਂਕਿ ਸ਼ਲਿੰਦਰ ਸਿੰਘ ਭਾਵੇਂ ਚੋਣ ਹਾਰ ਹੀ ਗਿਆ ਹੈ ਪਰ ਸਾਡੇ ਲਈ ਸ਼ਲਿੰਦਰ ਸਿੰਘ ਐਮ. ਪੀ. ਤੇ ਐਮ. ਐਲ. ਏ. ਵੀ ਹੈ ਤੇ ਇਸ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਅਮਰੀਕ ਸਿੰਘ, ਨਿਸ਼ੂ ਦਹੂਜਾ, ਗੁਰਪ੍ਰੀਤ ਸਿੰਘ,ਜਗਸੀਰ ਸਿੰਘ, ਗੁਰਮੀਤ ਸਿੰਘ ਖ਼ਾਲਸਾ, ਟੇਕ ਸਿੰਘ, ਹਰਨੇਕ ਸਿੰਘ ਖ਼ਾਲਸਾ, ਸੁਲਿੰਦਰ ਸਿੰਘ, ਦਰਸ਼ਨ ਸਿੰਘ, ਨਵਜੋਤ ਸਿੰਘ, ਗੁਰਵਿੰਦਰ ਸਿੰਘ, ਜਗਜੀਤ ਸਿੰਘ ਜੀਤ, ਸਵਰਨ ਸਿੰਘ ਮਿਸ਼ਰੀ ਵਾਲਾ ਆਦਿ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ | ਇਸ ਤੋਂ ਉਪਰੰਤ ਰਮਿੰਦਰ ਸਿੰਘ ਆਵਲਾ ਨੇ ਅੰਗਰੇਜ਼ ਸਿੰਘ, ਗੁਰਵਿੰਦਰ ਸਿੰਘ ਦੇ ਘਰ ਜਾ ਕੇ ਬੀਬੀ ਪਰਮਜੀਤ ਕੌਰ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ |

ਪਿਛਲੀ ਖ਼ਬਰ ਸਰਕਾਰ ਦੀਆਂ ਸਾਜ਼ਿਸ਼ਾਂ ਵਿਰੁੱਧ 6 ਨੂੰ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਦਿੱਤਾ ਜਾਵੇਗਾ ਧਰਨਾ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਹਰੀਕੇ ਹੈੱਡ ਵਰਕਸ 'ਤੇ ਲਗਾਇਆ ਪੱਕਾ ਮੋਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।