22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ਼ਹੀਦ ਬਾਬਾ ਜੀਵਨ ਸਿੰਘ ਤੇ ਚਮਕੌਰ ਦੀ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>

ਅਜੀਤ ਡੈਸਕ 02-01-2026
ਜ਼ੀਰਾ, 1 ਜਨਵਰੀ (ਹਰਜੀਤ ਸਿੰਘ ਗਿੱਲ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਅਕ ਭਲਾਈ ਟਰੱਸਟ ਵਲੋਂ ਸਿੱਖ ਪੰਥ ਦੇ ਮਹਾਨ ਸ਼ਹੀਦ ਬਾਬਾ ਜੀਵਨ ਸਿੰਘ ਤੇ ਚਮਕੌਰ ਦੀ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ 'ਚ ਸਜਾਇਆ | ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਸ਼ਾਹ ਵਾਲਾ ਰੋਡ ਜ਼ੀਰਾ ਤੋਂ ਰਵਾਨਾ ਹੋ ਕੇ ਜ਼ੀਰਾ ਸ਼ਹਿਰ, ਪਿੰਡ ਕੱਚਾ ਗਾਦੜੀ ਵਾਲਾ, ਗਾਦੜੀ ਵਾਲਾ, ਫੇਰੋਕੇ, ਮਿਹਰ ਸਿੰਘ ਵਾਲਾ, ਮਰਖਾਈ, ਕੱਸੋਆਣਾ, ਨੀਲੇ ਵਾਲਾ, ਵਕੀਲਾਂ ਵਾਲਾ, ਮਹੀਂਆਂ ਵਾਲਾ ਕਲਾਂ ਅਤੇ ਲਹਿਰਾ ਰੋਹੀ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਅਤੇ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ | ਪਿੰਡ ਨੀਲੇ ਵਾਲਾ ਵਿਖੇ ਪਹੁੰਚਣ 'ਤੇ ਪਿੰਡ ਦੇ ਸਰਪੰਚ ਇਕਬਾਲ ਸਿੰਘ ਖੋਸਾ, ਮੈਂਬਰ ਸੁਖਪਾਲ ਸਿੰਘ ਬਰਾੜ, ਪ੍ਰਗਟ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਲਾਭ ਸਿੰਘ, ਹੈੱਡ ਗ੍ਰੰਥੀ ਬਾਬਾ ਬਲਜੋਤ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਬਾਬਾ ਜੀਵਨ ਸਿੰਘ ਟਰੱਸਟ ਦੇ ਮੁੱਖ ਸੇਵਾਦਾਰ ਬਾਬਾ ਇੰਦਰ ਸਿੰਘ, ਵਾਈਸ ਚੇਅਰਮੈਨ ਕੈਪਟਨ ਸਵਰਨ ਸਿੰਘ ਸ਼ਾਹ ਵਾਲਾ, ਪ੍ਰਧਾਨ ਜਗਸੀਰ ਸਿੰਘ, ਪ੍ਰਤਾਪ ਸਿੰਘ, ਬਾਬਾ ਜੋਗਿੰਦਰ ਸਿੰਘ, ਜਗਸੀਰ ਸਿੰਘ ਸੀਰਾ ਆਦਿ ਵਲੋਂ ਸਮੁੱਚੀ ਗਰਾਮ ਪੰਚਾਇਤ ਨੀਲੇ ਵਾਲਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ | ਇਸ ਮੌਕੇ ਹਰਮੇਸ਼ ਪਾਲ ਨੀਲੇ ਵਾਲਾ, ਨੰਬਰਦਾਰ ਜਗਮੀਤ ਸਿੰਘ ਸੋਢੀ, ਜੋਬਨਜੀਤ ਸਿੰਘ, ਹਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਸੁਖਪ੍ਰੀਤ ਸਿੰਘ, ਮਨਪ੍ਰੀਤ ਸਿੰਘ ਸੋਢੀ, ਹਰਜਿੰਦਰ ਸਿੰਘ ਖੋਸਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਪ੍ਰਸ਼ਾਸਨ ਵਲੋਂ ਨਵੇਂ ਸਾਲ ਦੀ ਆਮਦ 'ਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/> ਅਗਲੀ ਖ਼ਬਰ ਪਿੰਡ ਖੋਸਾ ਦਲ ਸਿੰਘ ਵਾਲਾ ਦੇ ਚੰਦੀ ਪਰਿਵਾਰ ਨੂੰ ਸਦਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।