24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੀ ਆਮਦ 'ਤੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਲੋੜਵੰਦ ਪਰਿਵਾਰਾਂ ਨੂੰ ਆਰ. ਓ. ਫ਼ਿਲਟਰ ਵੰਡੇ <br/>

ਅਜੀਤ ਡੈਸਕ 02-01-2026
ਜ਼ੀਰਾ, 1 ਜਨਵਰੀ (ਰਜਨੀਸ਼ ਕਥੂਰੀਆ)-ਪੰਜਾਬ ਐਗਰੋ ਇੰਡਸਟਰੀ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਨਵੇਂ ਸਾਲ ਦੀ ਆਮਦ 'ਤੇ ਲੋੜਵੰਦ ਪਰਿਵਾਰਾਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਲਈ ਆਰ. ਓ. ਫ਼ਿਲਟਰ ਵੰਡੇ | ਇਸ ਦੌਰਾਨ ਸ਼ਮਿੰਦਰ ਸਿੰਘ ਖਿੰਡਾ ਨੇ ਕਿਹਾ ਕਿ ਪੰਜਾਬ ਦੇ ਅਨੇਕਾਂ ਇਲਾਕਿਆਂ ਵਿਚ ਪੀਣ ਵਾਲਾ ਪਾਣੀ ਸਿਹਤ ਦੇ ਮਿਆਰਾਂ ਅਨੁਸਾਰ ਠੀਕ ਨਾ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਰਥਿਕ ਤੌਰ 'ਤੇ ਮਜ਼ਬੂਤ ਹਨ, ਉਹ ਤਾਂ ਆਪਣੇ ਘਰਾਂ 'ਚ ਪੀਣ ਵਾਲੇ ਪਾਣੀ ਨੂੰ ਸ਼ੁੱਧ ਕਰਨ ਲਈ ਲੋੜੀਂਦੇ ਯੰਤਰ ਲਗਵਾ ਲੈਂਦੇ ਹਨ, ਪਰ ਲੋੜਵੰਦ ਪਰਿਵਾਰ ਅਜਿਹੀਆਂ ਸਹੂਲਤਾਂ ਤੋਂ ਵਾਂਝੇ ਰਹਿ ਜਾਂਦੇ ਹਨ | ਜਿਸ ਨੂੰ ਮਹਿਸੂਸ ਕਰਦਿਆਂ ਨਵੇਂ ਸਾਲ ਦੇ ਮੌਕੇ ਇਹ ਉਪਰਾਲਾ ਕੀਤਾ ਗਿਆ ਹੈ | ਸ਼ਮਿੰਦਰ ਸਿੰਘ ਖਿੰਡਾ ਨੇ ਕਿਹਾ ਕਿ ਸਿਹਤਮੰਦ ਜੀਵਨ ਲਈ ਸਾਫ਼ ਪਾਣੀ ਬੁਨਿਆਦੀ ਲੋੜ ਹੈ ਤੇ ਇਸ ਦਿਸ਼ਾ 'ਚ ਸਮਾਜਿਕ ਜ਼ਿੰਮੇਵਾਰੀ ਨਿਭਾਉਣਾ ਇਕ ਸਮਾਜਿਕ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ | ਇਥੇ ਵਰਨਣਯੋਗ ਹੈ ਕਿ ਬਰਸਾਤਾਂ ਦੇ ਦਿਨਾਂ 'ਚ ਜ਼ੀਰਾ ਹਲਕੇ ਦੇ ਹੜ੍ਹ ਤੋਂ ਪ੍ਰਭਾਵਿਤ ਇਹ ਇਲਾਕਿਆਂ ਵਿਚ ਵੀ ਸ਼ਮਿੰਦਰ ਸਿੰਘ ਖਿੰਡਾ ਨੇ ਹੜ੍ਹ ਪੀੜਤ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਸੀ |

ਪਿਛਲੀ ਖ਼ਬਰ ਜਗਦੀਪ ਸਿੰਘ ਸੰਧੂ ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਸਬ ਡਿਪੂ ਜ਼ੀਰਾ ਦੇ ਪ੍ਰਧਾਨ ਚੁਣੇ <br/... ਅਗਲੀ ਖ਼ਬਰ ਖਾਲੀ ਪਈ ਦਾਣਾ ਮੰਡੀ ਦੀ ਯਾਰਡ 'ਚ ਰਾਤਾਂ ਨੂੰ ਜਗਦੀਆਂ ਲਾਈਟਾਂ, ਸਰਕਾਰੀ ਬਿਜਲੀ ਦੀ ਬੇਲਗ਼ਾਮ ਬਰਬਾਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।