24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮੋਹਨ ਕੇ ਉਤਾੜ ਤੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਸਜਾਇਆ ਵਿਸ਼ਾਲ ਨਗਰ ਕੀਰਤਨ <br/>

ਅਜੀਤ ਡੈਸਕ 02-01-2026
ਗੁਰੂਹਰਸਹਾਏ, 1 ਜਨਵਰੀ (ਕਪਿਲ ਕੰਧਾਰੀ)-ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪਿੰਡ ਮੋਹਨ ਕੇ ਉਤਾੜ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ 16ਵਾਂ ਨਗਰ ਕੀਰਤਨ ਸਜਾਇਆ | ਨਗਰ ਕੀਰਤਨ ਸੰਬੰਧੀ ਮੁੱਖ ਸੇਵਾਦਾਰ ਡਾ. ਇਕਬਾਲ ਸਿੰਘ, ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਜੀਤ ਸਿੰਘ, ਪਵਨ ਸਿੰਘ, ਸਰਵਨ ਸਿੰਘ, ਗੁਰਬਚਨ ਸਿੰਘ, ਸੋਨੂੰ, ਹਰਵਿੰਦਰ ਸਿੰਘ ਛਾਬੜਾ ਨੇ ਦੱਸਿਆ ਕਿ ਪੰਜ ਪਿਆਰਿਆਂ ਦੀ ਅਗਵਾਈ ਹੇਠ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਇਹ ਨਗਰ ਕੀਰਤਨ ਸਜਾਇਆ, ਜੋ ਕਿ ਪਿੰਡ ਮੋਹਨ ਕੇ ਉਤਾੜ ਤੋਂ ਸ਼ੁਰੂ ਹੋ ਕੇ ਮੋਤੀ ਵਾਲਾ, ਮੰਡੀ ਵਾਲ, ਰੁਕਨੇ ਵਾਲਾ, ਗੋਲੂ ਕਾ ਮੋੜ, ਪਿੰਡੀ, ਦੁਲੇ ਵਾਲਾ, ਜਵਾਏ ਸਿੰਘ ਵਾਲਾ, ਬੋਹੜੀਆਂ ਵਾਲਾ ਮੋੜ ਤੋਂ ਕੱਲੇ ਵਾਲਾ, ਮੱਘਰ ਸਿੰਘ ਵਾਲਾ ਤੋਂ ਹੁੰਦਾ ਹੋਇਆ ਵਾਪਸ ਪਿੰਡ ਮੋਹਨ ਕੇ ਉਤਾੜ ਵਿਖੇ ਪਹੁੰਚੀਆਂ | ਨਗਰ ਕੀਰਤਨ ਦਾ ਥਾਂ-ਥਾਂ 'ਤੇ ਫੁੱਲਾ ਦੀ ਵਰਖਾ ਕਰਕੇ ਸਵਾਗਤ ਕੀਤਾ ਅਤੇ ਨਗਰ ਕੀਰਤਨ ਨਾਲ ਚੱਲ ਰਹੀ ਸੰਗਤ ਲਈ ਥਾਂ-ਥਾਂ 'ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਕਈ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ ਸਨ | ਇਸ ਦੌਰਾਨ ਗੁਰਦੁਆਰਾ ਦੇ ਭਾਈਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਸੁਣਾ ਕੇ ਸਾਰੀ ਸੰਗਤ ਨੂੰ ਨਿਹਾਲ ਕੀਤਾ |

ਪਿਛਲੀ ਖ਼ਬਰ ਐੱਨ. ਐੱਮ. ਐੱਮ. ਐੱਸ./ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਲਈ ਸਾਰੀਆਂ ਤਿਆਰੀਆਂ ਮੁਕੰਮਲ-ਜ਼ਿਲ੍ਹਾ ਸਿੱਖਿਆ ਅਧਿਕਾਰੀ... ਅਗਲੀ ਖ਼ਬਰ ਮੇਰਾ ਪਰਿਵਾਰ ਵੈੱਲਫੇਅਰ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।