26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਮਿਸ਼ਨ ਸਮਰੱਥ ਤਹਿਤ ਬਲਾਕ ਸਤੀਏ ਵਾਲਾ ਦੇ ਦੋ ਰੋਜ਼ਾ ਸੈਮੀਨਾਰ ਸ਼ੁਰੂ

ਅਜੀਤ ਡੈਸਕ 21-01-2026
ਫਿਰੋਜਸ਼ਾਹ, 20 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੁਨੀਤਾ ਰਾਣੀ ਦੀ ਰਹਿਨੁਮਾਈ ਹੇਠ ਮਿਸ਼ਨ ਸਮਰੱਥ 4.0 ਤਹਿਤ ਬਲਾਕ ਸਤੀਏ ਵਾਲਾ ਦੇ ਜਮਾਤ ਤੀਜੀ, ਚੌਥੀ, ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੇ ਦੋ ਰੋਜ਼ਾ ਸੈਮੀਨਾਰਾਂ ਦਾ ਪਹਿਲਾ ਪੜਾਅ ਸਪਸ ਲੂੰਬੜੀ ਵਾਲਾ ਵਿਖੇ ਸ਼ੁਰੂ ਹੋਇਆ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏ ਵਾਲਾ ਦਲਜੀਤ ਕੌਰ ਨੇ ਸ਼ਿਰਕਤ ਕਰਕੇ ਚੱਲ ਰਹੇ ਸੈਮੀਨਾਰ ਦਾ ਜਾਇਜ਼ਾ ਲਿਆ | ਸਕੂਲ ਮੁਖੀ ਜਸਵਿੰਦਰ ਕੌਰ ਤੇ ਸਟਾਫ਼ ਵਲੋਂ ਕੀਤੇ ਪ੍ਰਬੰਧਾਂ ਅਤੇ ਸਹਿਯੋਗ ਦੀ ਸਰਾਹਨਾ ਕੀਤੀ | ਉਨ੍ਹਾਂ ਨੇ ਅਧਿਆਪਕਾਂ ਨੂੰ ਇਸ ਟ੍ਰੇਨਿੰਗ ਦੀ ਮਹੱਤਤਾ ਬਾਰੇ ਦੱਸਦੇ ਹੋਏ ਟ੍ਰੇਨਿੰਗ ਦੇ ਹਰ ਪੱਖ ਨੂੰ ਚੰਗੀ ਤਰ੍ਹਾਂ ਸਿੱਖਣ ਤੇ ਬੱਚਿਆਂ ਤੱਕ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ | ਬਲਾਕ ਰਿਸੋਰਸ ਪਰਸਨ ਹਰੀਸ਼ ਕੁਮਾਰ ਬਾਂਸਲ, ਸੁਰਿੰਦਰ ਸਿੰਘ ਗਿੱਲ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਸ਼ਨ ਸਮਰੱਥ 3.0 ਤੋਂ ਬਾਅਦ ਮਿਸ਼ਨ ਸਮਰੱਥ 4.0 ਸ਼ੁਰੂ ਕੀਤਾ ਹੈ, ਜਿਸ 'ਚ ਪੜ੍ਹਨ ਪੜਾਉਣ ਦੇ ਤਰੀਕਿਆਂ ਨੂੰ ਰੋਚਕ ਤੇ ਸੁਖਾਲਾ ਬਣਾਇਆ ਗਿਆ ਹੈ, ਜਿਸ ਨਾਲ ਵਿਦਿਆਰਥੀ ਜਲਦ ਮੁਹਾਰਤ ਹਾਸਿਲ ਕਰਦੇ ਹਨ | ਉਨ੍ਹਾਂ ਮਿਸ਼ਨ ਸਮਰੱਥ 4.0 ਬਾਰੇ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਸਾਡੀ ਸਿੱਖਿਆ ਪ੍ਰਣਾਲੀ ਦੀ ਬੁਨਿਆਦ ਹੈ | ਉਨ੍ਹਾਂ ਕਿਹਾ ਕਿ ਜੇਕਰ ਬੁਨਿਆਦ ਮਜ਼ਬੂਤ ਹੋਵੇਗੀ ਤਾਂ ਵਿਦਿਆਰਥੀਆਂ ਦੀ ਉੱਚ ਵਿੱਦਿਆ ਦੀ ਰਾਹ ਆਸਾਨ ਹੋਵੇਗੀ | ਉਨ੍ਹਾਂ ਕਿਹਾ ਕਿ ਪੜ੍ਹਾਈ 'ਚ ਕਮਜ਼ੋਰ ਵਿਦਿਆਰਥੀਆਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਇਸ ਮੌਕੇ ਸੈਂਟਰ ਹੈੱਡ ਟੀਚਰ ਕੁਲਵੰਤ ਸਿੰਘ, ਨਵਦੀਪ ਕੁਮਾਰ, ਤਲਵਿੰਦਰ ਸਿੰਘ ਖ਼ਾਲਸਾ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਮਿਸ਼ਨ 4.0 ਬਾਰੇ ਜਾਣਕਾਰੀ ਦਿੱਤੀ |
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਨੇ ਐੱਸ. ਓ. ਐੱਫ.'ਚ 6 ਸੋਨ ਤਗਮੇ ਜਿੱਤੇ ਅਗਲੀ ਖ਼ਬਰ ਕਮਾਲਪੁਰਾ ਦੇ ਪ੍ਰਵਾਸੀ ਪੰਜਾਬੀਆਂ ਨੇ ਸਰਕਾਰੀ ਹਾਈ ਸਕੂਲ ਦੀ ਕੀਤੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।