26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਲਿਟਲ ਫਲਾਵਰ ਕਾਨਵੈਂਟ ਸਕੂਲ ਮੁੱਦਕੀ ਨੇ ਐੱਸ. ਓ. ਐੱਫ.'ਚ 6 ਸੋਨ ਤਗਮੇ ਜਿੱਤੇ

ਅਜੀਤ ਡੈਸਕ 21-01-2026
ਮੁੱਦਕੀ, 20 ਜਨਵਰੀ (ਭਾਰਤ ਭੂਸ਼ਨ ਅਗਰਵਾਲ)-ਮੁੱਦਕੀ ਦੇ ਕੱਬਰਵੱਛਾ ਰੋਡ 'ਤੇ ਸਥਿਤ ਲਿਟਲ ਫਲਾਵਰ ਕਾਨਵੈਂਟ ਸਕੂਲ ਦਾ ਐੱਸ. ਓ. ਐੱਫ. ਸਾਇੰਸ ਫਾਊਾਡੇਸ਼ਨ ਓਲਪਿਆਡ ਦਾ ਜੀ. ਕੇ. ਸਬਜੈੱਕਟ ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਜਿਸ 'ਚ ਲਿਟਲ ਫਲਾਵਰ ਸਕੂਲ ਦੇ ਵਿਦਿਆਰਥੀਆਂ ਨੇ 6 ਸੋਨ ਤਗਮੇ ਹਾਸਿਲ ਕੀਤੇ | ਇਹ ਜਾਣਕਾਰੀ ਪਿੰ੍ਰਸੀਪਲ ਸਿਸਟਰ ਐਨ ਮੈਰੀ ਨੇ ਦਿੰਦਿਆਂ ਦੱਸਿਆ ਕਿ ਲਿਟਲ ਫਲਾਵਰ ਕਾਨਵੈਂਟ ਸਕੂਲ ਇਲਾਕੇ ਅੰਦਰ ਪਿਛਲੇ ਸੱਤ ਸਾਲਾਂ ਤੋਂ ਸਿੱਖਿਆ ਸੇਵਾਵਾਂ ਨਿਭਾਅ ਰਿਹਾ ਹੈ, ਜੋ ਹਾਲ ਹੀ 'ਚ ਐਨ. ਸੀ. ਐੱਸ. ਈ. ਬੋਰਡ ਤੋਂ ਮਾਨਤਾ ਪ੍ਰਾਪਤ ਹੋਇਆ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੀ ਇਹ ਵੱਡੀ ਪ੍ਰਾਪਤੀ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਐੱਸ. ਓ. ਐੱਫ. 'ਚ 6 ਸੋਨ ਤਗਮੇ ਹਾਸਿਲ ਕੀਤੇ ਹਨ | ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਸਿਸਟਮ ਐਨ ਮੈਰੀ, ਸਕੂਲ ਮੈਨੇਜਮੈਂਟ ਕਮੇਟੀ ਤੇ ਸਟਾਫ਼ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਖ਼ੁਸ਼ੀ 'ਚ ਸਕੂਲ ਪਿ੍ੰਸੀਪਲ ਨੇ ਸਕੂਲ 'ਚ ਨਵਾਂ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਕਿਹਾ ਕਿ ਬੱਚਿਆਂ ਦੇ ਉੱਜਵਲ ਭਵਿੱਖ ਲਈ ਸਕੂਲ 'ਚ ਦਾਖ਼ਲਾ ਕਰਵਾਓ, ਸਕੂਲ 31 ਜਨਵਰੀ 2026 ਤੱਕ ਖ਼ਾਸ ਛੋਟ ਦੇ ਰਿਹਾ ਹੈ | ਅਖੀਰ 'ਚ ਸੋਨ ਤਗਮੇ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਲਗਾਤਾਰ ਚੋਰੀਆਂ ਨਾਲ ਸ਼ਹਿਰ 'ਚ ਦਹਿਸ਼ਤ ਅਗਲੀ ਖ਼ਬਰ ਮਿਸ਼ਨ ਸਮਰੱਥ ਤਹਿਤ ਬਲਾਕ ਸਤੀਏ ਵਾਲਾ ਦੇ ਦੋ ਰੋਜ਼ਾ ਸੈਮੀਨਾਰ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।