ਫ਼ਿਰੋਜ਼ਪੁਰ, 20 ਜਨਵਰੀ (ਸੁਖਵਿੰਦਰ ਸਿੰਘ)-ਡਾਇਰੈਕਟਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਪ੍ਰਾਜੈਕਟ ਜੀਵਨ ਜੋਤ 2.0 ਲਾਗੂ ਕਰਨ ਲਈ ਜ਼ਿਲ੍ਹੇ ਵਿਚ ਬਾਲ ਭਿੱਖਿਆ ਖ਼ਿਲਾਫ਼ ਚੱਲ ਰਹੀ ਮੁਹਿੰਮ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਿਰੋਜ਼ਪੁਰ ਤੇ ਗੁਰੂਹਰਸਹਾਏ ਵਲੋਂ ਪੁਲਿਸ ਵਿਭਾਗ ਨਾਲ ਤਾਲਮੇਲ ਕਰ ਕੇ ਬਾਲ ਭਿੱਖਿਆ ਨੂੰ ਰੋਕਣ ਲਈ ਚੈਕਿੰਗ ਕੀਤੀ ਗਈ | ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਬਲਜਿੰਦਰ ਕੌਰ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਛਾਉਣੀ ਅੰਦਰ 17 ਜਨਵਰੀ 2026 ਨੂੰ ਰੇਲਵੇ ਸਟੇਸ਼ਨ, ਸ਼ਨੀ ਮੰਦਰ, ਲਾਈਟਾਂ ਵਾਲਾ ਚੌਕ, ਗੁਰੂਹਰਸਹਾਏ ਵਿਖੇ ਰੇਲਵੇ ਸਟੇਸ਼ਨ, ਮੇਨ ਮਾਰਕੀਟ ਅਤੇ 18 ਜਨਵਰੀ 2026 ਨੂੰ ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਚੈਕਿੰਗ ਕੀਤੀ ਗਈ, ਜਿਸ ਦੌਰਾਨ ਕੋਈ ਵੀ ਬੱਚਾ ਭਿੱਖਿਆ ਮੰਗਦਾ ਪ੍ਰਾਪਤ ਨਹੀਂ ਹੋਇਆ | ਇਸ ਚੈਕਿੰਗ ਜਸਵਿੰਦਰ ਕੌਰ ਬਾਲ ਸੁਰੱਖਿਆ ਅਫ਼ਸਰ ਗੈਰ ਸੰਗਠਨਾਤਮਤਕ, ਅਸ਼ੀਸ਼ ਕੁਮਾਰ ਗਗਨਦੀਪ ਸਿੰਘ ਸੁਪਰਵਾਈਜ਼ਰ, ਪਾਇਲ, ਅਮਨਜੋਤ ਤੇ ਰੇਲਵੇ ਪੁਲਿਸ ਫੋਰਸ ਅਤੇ ਜਨਰਲ ਪੁਲਿਸ ਦੇ ਮੈਂਬਰ ਹਾਜ਼ਰ ਸਨ |