26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਿਵਲ ਸਰਜਨ ਵਲੋਂ ਸਕੂਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਦੀ ਹਦਾਇਤ

ਅਜੀਤ ਡੈਸਕ 21-01-2026
ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪ੍ਰਾਸ਼ਰ ਵਲੋਂ ਰਾਸ਼ਟਰੀ ਬਾਲ ਸਵਸਥ ਕਾਰਿਆਕ੍ਰਮ ਹੇਠ ਕੰਮ ਕਰਦੇ ਸਕੂਲ ਹੈਲਥ ਮੈਡੀਕਲ ਅਫ਼ਸਰਾਂ ਤੇ ਆਯੁਰਵੈਦਿਕ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਸਕੂਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਗਈ | ਮੀਟਿੰਗ 'ਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਢੀਂਗਰਾ, ਜ਼ਿਲ੍ਹਾ ਸਕੂਲ ਹੈਲਥ ਨੋਡਲ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਤੇ ਡਾ. ਮਨਮੀਤ ਸਿੰਘ ਵੀ ਮੌਜੂਦ ਸਨ | ਮੀਟਿੰਗ ਕਰਨ ਦਾ ਮੁੱਖ ਮੰਤਵ ਸਕੂਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਨਾਲ ਲਾਗੂ ਕਰਨਾ ਅਤੇ ਸਕੂਲੀ ਵਿਦਿਆਰਥੀਆਂ ਤੇ ਆਂਗਣਵਾੜੀ ਸੈਂਟਰਾਂ ਵਿਚ ਆਉਂਦੇ ਬੱਚਿਆਂ ਲਈ ਸਿਹਤ ਸੇਵਾਵਾਂ ਦੀਆਂ ਨਵੀਨਤਮ ਹਦਾਇਤਾਂ, ਵਿਦਿਆਰਥੀਆਂ ਦੀ ਸਿਹਤ ਜਾਂਚ ਦੀ ਸਮੀਖਿਆ ਕਰਨਾ ਸੀ, ਜਿਸ 'ਚ ਮੁੱਖ ਤੌਰ 'ਤੇ ਸਕੂਲਾਂ 'ਚ ਸਿਹਤ ਜਾਂਚ ਕੈਂਪਾਂ, ਨਿੱਜੀ ਸਾਫ਼ ਸਫ਼ਾਈ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਜਾਗਰੂਕਤਾ ਫੈਲਾਉਣ ਬਾਰੇ ਚਰਚਾ ਕੀਤੀ ਗਈ | ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ ਵਲੋਂ ਇਸ ਮੀਟਿੰਗ 'ਚ ਹਾਜ਼ਰ ਆਯੁਰਵੈਦਿਕ ਮੈਡੀਕਲ ਅਫ਼ਸਰਾਂ ਨੂੰ ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਕਰਨ ਅਤੇ ਸਕੂਲੀ ਵਿਦਿਆਰਥੀਆਂ ਤੇ ਆਂਗਣਵਾੜੀ ਸੈਂਟਰਾਂ ਵਿਖੇ ਆਉਂਦੇ ਬੱਚਿਆਂ ਦੀ ਸਿਹਤ ਜਾਂਚ ਕਰਕੇ 31 ਤਰ੍ਹਾਂ ਦੀਆਂ ਬਿਮਾਰੀਆਂ ਦੀ ਜਾਂਚ ਕਰਕੇ ਉਸ ਦਾ ਬਿਲਕੁਲ ਮੁਫ਼ਤ ਇਲਾਜ ਕਰਵਾਉਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ 'ਚ ਵਿਦਿਆਰਥੀਆਂ ਦੀ ਸਿਹਤ ਜਾਂਚ ਲਈ ਜਾਂਚ ਕੈਂਪਾਂ ਵੇਲੇ ਮੌਸਮੀ ਬਿਮਾਰੀਆਂ ਦੇ ਨਾਲ ਖ਼ਾਸ ਕਰਕੇ ਅੱਖਾਂ, ਦੰਦਾਂ ਦੀ ਵੀ ਜਾਂਚ ਕੀਤੀ ਜਾਵੇ | ਡਾ. ਰਾਜੀਵ ਪ੍ਰਾਸ਼ਰ ਵਲੋਂ ਸਕੂਲ ਹੈਲਥ ਮੈਡੀਕਲ ਅਫ਼ਸਰਾਂ ਤੇ ਆਯੁਰਵੈਦਿਕ ਮੈਡੀਕਲ ਅਫ਼ਸਰਾਂ ਨੂੰ ਡਿਊਟੀ ਦੌਰਾਨ ਪੇਸ਼ ਆਉਂਦੀਆਂ ਮੁਸ਼ਕਿਲਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਇਸ ਦਾ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ |
ਪਿਛਲੀ ਖ਼ਬਰ ਲਗਾਤਾਰ ਚੋਰੀਆਂ ਨਾਲ ਸ਼ਹਿਰ 'ਚ ਦਹਿਸ਼ਤ ਅਗਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਵਲੋਂ 2 ਵੱਖ-ਵੱਖ ਮਾਮਲਿਆਂ 'ਚ ਪਿਉ-ਪੁੱਤ ਸਮੇਤ 3 ਕਾਬੂ, ਇਕ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।