26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਥਾਣਾ ਮੱਖੂ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਮਿਲੀ ਵੱਡੀ ਕਾਮਯਾਬੀ

ਅਜੀਤ ਡੈਸਕ 21-01-2026
ਮੱਖੂ, 20 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਨਸ਼ਿਆਂ ਖ਼ਿਲਾਫ਼ ਚੱਲ ਰਹੀ ਸੂਬਾ ਸਰਕਾਰ ਦੀ ਮੁਹਿੰਮ ਤਹਿਤ ਥਾਣਾ ਮੱਖੂ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਜਾਲ ਨੂੰ ਕਰਾਰਾ ਝਟਕਾ ਦਿੱਤਾ ਹੈ | ਪੁਲਿਸ ਵਲੋਂ ਕੀਤੀ ਇਸ ਕਾਰਵਾਈ ਦੌਰਾਨ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਕੇ ਦੋ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਮੱਖੂ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਦਾਰ ਭੁਪਿੰਦਰ ਸਿੰਘ ਸਿੱਧੂ ਐੱਸ. ਐੱਸ. ਪੀ. ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸਪਾਲ ਸਿੰਘ ਢਿੱਲੋਂ ਡੀ. ਐਸ. ਪੀ. ਸਬ ਡਵੀਜ਼ਨ ਜ਼ੀਰਾ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਗੁਰਮੀਤ ਸਿੰਘ ਮੁੱਖ ਅਫ਼ਸਰ ਥਾਣਾ ਮੱਖੂ ਦੀ ਅਗਵਾਈ ਹੇਠ ਏ. ਐੱਸ. ਆਈ. ਜਗਦੀਪ ਸਿੰਘ ਥਾਣਾ ਮੱਖੂ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਪੱਧਰੀ ਦੇ ਨੇੜੇ ਦੋ ਦੋਸ਼ੀਆਂ ਨੂੰ ਸ਼ੱਕ ਦੇ ਆਧਾਰ 'ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕੀਤਾ | ਕਾਬੂ ਕੀਤੇ ਇਨ੍ਹਾਂ ਦੋਸ਼ੀਆਂ ਦੀ ਪਹਿਚਾਣ ਪ੍ਰਭਸਿਮਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਤੇ ਸੁਖਵਿੰਦਰ ਸਿੰਘ ਉਰਫ਼ ਚੰਨਣ ਪੁੱਤਰ ਦੀਦਾਰ ਸਿੰਘ, ਦੋਵੇਂ ਵਾਸੀ ਪਿੰਡ ਲਾਲਚੀਆਂ ਉਰਫ਼ ਚੱਕ ਮੋਬੀਆ ਹਰਦੋ ਢੰਢੀ, ਥਾਣਾ ਲੱਖੋਂ ਕੇ ਬਹਿਰਾਮ, ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਹੋਈ ਹੈ | ਡੀ. ਐਸ. ਪੀ. ਜਸਪਾਲ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਇਨ੍ਹਾਂ ਕਾਬੂ ਕੀਤੇ ਵਿਅਕਤੀਆਂ ਦੀ ਤਲਾਸ਼ੀ ਲੈਣ 'ਤੇ ਇਨ੍ਹਾਂ ਦੇ ਕਬਜ਼ੇ 'ਚੋਂ 1 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ 'ਤੇ ਉਕਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 16 ਮਿਤੀ 19-01-2026, ਧਾਰਾ 21(ਸੀ), 61, 85 ਐਨ. ਡੀ. ਪੀ. ਐੱਸ. ਐਕਟ ਅਧੀਨ ਥਾਣਾ ਮੱਖੂ ਵਿਖੇ ਏ. ਐਸ. ਆਈ. ਜਗਦੀਪ ਸਿੰਘ ਵਲੋਂ ਦਰਜ ਕੀਤਾ | ਗਿ੍ਫ਼ਤਾਰ ਦੋਸ਼ੀਆਂ ਦੀ ਹੋਰ ਡੂੰਘਾਈ ਨਾਲ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਹੋਏ | ਦੋਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਹੈਰੋਇਨ ਪਾਕਿਸਤਾਨ ਵਿਚ ਬੈਠੇ ਰਿਆਜ਼ ਨਾਮਕ ਸਮਗਲਰ ਵਲੋਂ ਸਰਹੱਦ 'ਤੇ ਲੱਗੀ ਤਾਰ ਤੋਂ ਥਰਡ ਕਰਕੇ ਭੇਜੀ ਗਈ ਸੀ | ਦੋਸ਼ੀਆਂ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਹੈਰੋਇਨ ਦੀ ਇਕ ਹੋਰ ਖੇਪ ਭਾਰਤ ਪਾਕਿਸਤਾਨ ਸਰਹੱਦ ਨਾਲ ਲੱਗਦੀ ਉਨ੍ਹਾਂ ਦੇ ਖੇਤਾਂ 'ਚ ਟਿਊਬਵੈੱਲ ਕੋਲ ਦੱਬੀ ਹੋਈ ਹੈ | ਦੋਸ਼ੀਆਂ ਦੀ ਨਿਸ਼ਾਨਦੇਹੀ 'ਤੇ ਐੱਸ. ਐੱਚ. ਓ. ਮੱਖੂ ਇੰਸਪੈਕਟਰ ਗੁਰਮੀਤ ਸਿੰਘ ਤੇ ਡੀ. ਐੱਸ. ਪੀ. ਸਬ ਡਵੀਜ਼ਨ ਜ਼ੀਰਾ ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦਿਆਂ ਦੋ ਪੈਕਟਾਂ 'ਚ ਬੰਦ ਹੋਰ 1 ਕਿੱਲੋ 37 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਤਰ੍ਹਾਂ ਇਸ ਮਾਮਲੇ 'ਚ ਕੁੱਲ ਹੈਰੋਇਨ ਦੀ ਬਰਾਮਦਗੀ 2 ਕਿੱਲੋ 537 ਗ੍ਰਾਮ ਹੋ ਗਈ ਹੈ | ਦੋਵੇਂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਵਲੋਂ ਪੁਲਿਸ ਨੂੰ ਦੋਸ਼ੀਆਂ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਪ੍ਰਸ਼ਾਸਨ ਆੜ੍ਹਤੀਏ ਨੂੰ ਕਬਜ਼ਾ ਦਿਵਾਉਣ ਨਹੀਂ ਆਇਆ ਅਗਲੀ ਖ਼ਬਰ ਲਗਾਤਾਰ ਚੋਰੀਆਂ ਨਾਲ ਸ਼ਹਿਰ 'ਚ ਦਹਿਸ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।