26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 21 ਲੜਕੀਆਂ ਦੇ ਵਿਆਹ 23 ਨੂੰ

ਅਜੀਤ ਡੈਸਕ 21-01-2026
ਮੱਖੂ, 20 ਜਨਵਰੀ (ਵਰਿੰਦਰ ਮਨਚੰਦਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲੂ ਮੂਨ ਕ੍ਰਿਕਟ ਅਕੈਡਮੀ ਸਰਪ੍ਰਸਤ ਕੌਂਸਲਰ ਮਨਜਿੰਦਰ ਸਿੰਘ ਮਿੰਟੂ ਡਾਇਰੈਕਟਰ ਗੋਲਡਨ ਐਜੂਕੇਸ਼ਨ ਮੱਖੂ ਦੇ ਵਿਸ਼ੇਸ਼ ਸਹਿਯੋਗ ਸਦਕਾ 'ਕੰਨਿਆ ਦਾਨ-ਮਹਾਂ ਦਾਨ' ਨੂੰ ਮੁੱਖ ਰੱਖਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਬੰਗਾਲੀ ਵਾਲਾ ਪੁਲ ਵਿਖੇ 23 ਜਨਵਰੀ ਨੂੰ ਹੜ੍ਹ ਪੀੜਤ ਖੇਤਰ ਦੀਆਂ ਧੀਆਂ ਦਾ ਵਿਆਹ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਨੇ ਦਿੰਦਿਆਂ ਦੱਸਿਆ ਕਿ ਵਿਆਹ ਸਮਾਗਮ 'ਚ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਉਬਰਾਏ ਵਲੋਂ ਮੁੱਖ ਮਹਿਮਾਨ ਵਜੋਂ ਪਹੁੰਚ ਕੇ 21 ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਵਿਚ ਸ਼ਗਨ ਵਜੋਂ ਇਕ-ਇਕ ਲੱਖ ਰੁਪਏ ਦੇ ਚੈੱਕ ਭੇਟ ਕੀਤੇ ਜਾਣਗੇ | ਟਰੱਸਟ ਦੇ ਆਗੂਆਂ ਨੇ ਦੱਸਿਆ ਕਿ ਵਿਆਹ ਸਮਾਗਮ 'ਚ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ, ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ, ਟਰੱਸਟ ਦੀ ਅਮਰੀਕ ਟੀਮ ਮੈਂਬਰ ਅਤੇ ਨਾਇਬ ਤਹਿਸੀਲਦਾਰ ਮੱਖੂ ਮਲੂਕ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਲੜਕੀਆਂ ਨੂੰ ਅਸ਼ੀਰਵਾਦ ਦੇਣਗੇ | ਟਰੱਸਟ ਦੇ ਆਗੂਆਂ ਨੇ ਇਲਾਕੇ ਦੇ ਮੁਹਤਬਰ ਆਗੂਆਂ, ਸਮਾਜ ਸੇਵੀ ਅਤੇ ਪਤਵੰਤੇ ਸੱਜਣਾਂ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤ ਖੇਤਰ ਦੀਆਂ ਧੀਆਂ ਦੇ ਵਿਆਹ ਸਮਾਗਮ 'ਚ ਪਹੁੰਚ ਅਸ਼ੀਰਵਾਦ ਦੇਵੋ |
ਪਿਛਲੀ ਖ਼ਬਰ ਅੰਮਿ੍ਤਸਰ-ਚਰਲਪੱਲੀ (ਹੈਦਰਾਬਾਦ ਸਿਟੀ)-ਅੰਮਿ੍ਤਸਰ ਵਿਚਕਾਰ ਵਿਸ਼ੇਸ਼ ਰਾਖਵੀਂਆਂ ਰੇਲ ਗੱਡੀਆਂ ਦਾ ਸੰਚਾਲਨ ਅਗਲੀ ਖ਼ਬਰ ਹੈਰੋਇਨ ਸਣੇ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।