26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

24 ਨੂੰ ਦਿੜ੍ਹਬਾ ਰੈਲੀ 'ਚ ਇਨਲਿਸਟਮੈਂਟ ਆਊਟ ਸੋਰਸ ਵਰਕਰਾਂ ਨੇ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਕੀਤਾ ਐਲਾਨ-ਆਗੂ

ਅਜੀਤ ਡੈਸਕ 21-01-2026
ਗੁਰੂਹਰਸਹਾਏ, 20 ਜਨਵਰੀ (ਕਪਿਲ ਕੰਧਾਰੀ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸਮੂਹ ਆਗੂਆਂ ਵਲੋਂ ਆਪਣੇ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਬਰਾਂਚ ਗੁਰੂਹਰਸਹਾਏ ਦੇ ਬਰਾਂਚ ਪ੍ਰਧਾਨ ਮਲਕੀਤ ਚੰਦ, ਜਰਨਲ ਸਕੱਤਰ ਮਲਕੀਤ ਸਿੰਘ, ਖ਼ਜ਼ਾਨਚੀ ਜਸਵਿੰਦਰ ਸਿੰਘ, ਚੇਅਰਮੈਨ ਬਲਦੇਵ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ ਦਰੋਗ਼ਾ, ਜ਼ਿਲ੍ਹਾ ਮੈਂਬਰ ਰਮੇਸ਼ ਕੁਮਾਰ, ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫ਼ੀਲਡ ਅਤੇ ਦਫ਼ਤਰਾਂ 'ਚ ਵੱਖ-ਵੱਖ ਪੋਸਟਾਂ 'ਤੇ ਰੈਗੂਲਰ ਮੁਲਾਜ਼ਮ ਪਿਛਲੇ 15 ਤੋਂ 20 ਸਾਲਾਂ ਦੇ ਲੰਬੇ ਅਰਸੇ ਤੋਂ ਇਕ ਵਰਕਰ ਦੇ ਰੂਪ 'ਚ ਲਗਾਤਾਰ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟ ਸੋਰਸ ਠੇਕਾ ਆਧਾਰਿਤ ਵਰਕਰਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਆਧਾਰ 'ਤੇ ਸੰਬੰਧਿਤ ਵਿਭਾਗ 'ਚ ਮਰਜ਼ ਕਰਕੇ 'ਪੱਕੇ ਰੁਜ਼ਗਾਰ' ਦਾ ਪ੍ਰਬੰਧ ਕਰਨ ਸਮੇਤ ਹੱਕੀ ਅਤੇ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵਲੋਂ ਮੰਗ ਕੀਤੀ ਜਾ ਰਹੀ ਹੈ ਲੇਕਿਨ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਲਾਰੇ ਲਗਾਓ ਤੇ ਸਮਾਂ ਬਤੀਤ ਕਰ ਰਹੀ ਹੈ ਉਥੇ ਜਲ ਸਪਲਾਈ ਸਕੀਮਾਂ 'ਤੇ ਸਕਾਡਾ ਸਿਸਟਮ ਲਗਾ ਕੇ, ਬਲਾਕ ਪੱਧਰੀ ਨਹਿਰੀ ਪ੍ਰਾਜੈਕਟ ਲਗਾ ਕੇ, ਨਿੱਜੀਕਰਨ/ ਪੰਚਾਇਤੀਕਰਨ ਕਰਨ ਵਰਗੀਆਂ ਮਾਰੂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਦੇ ਨਾਲ ਹੀ ਲੋਕਾਂ ਨੂੰ ਪੀਣ ਵਾਲਾ ਪਾਣੀ ਮਹਿੰਗੇ ਮੁੱਲ 'ਚ ਵੇਚਣ ਲਈ ਕਾਰਪੋਰੇਟਾਂ ਨੂੰ ਖੁੱਲ੍ਹ ਦਿੱਤੀ ਜਾ ਰਹੀ ਹੈ, ਜਿਸ ਦੇ ਵਿਰੋਧ 'ਚ ਮਜਬੂਰੀ ਵੱਸ ਵਰਕਰ ਆਪਣੇ ਕੱਚੇ-ਪਿੱਲੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਹਨ | ਜਿਸ ਦੇ ਚੱਲਦਿਆਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਅੱਜ ਪੰਜਾਬ ਸਰਕਾਰ ਦੀ ਅਰਥੀ ਫੂਕਣ ਦਾ ਪ੍ਰੋਗਰਾਮ ਦਿੱਤਾ ਸੀ | ਉਸ ਲਾਗੂ ਕਰਦਿਆਂ ਹੋਇਆਂ ਅੱਜ ਜਲ ਸਪਲਾਈ ਦਫ਼ਤਰ ਉਪ ਮੰਡਲ ਗੁਰੂਹਰਸਹਾਏ ਤੇ ਵਰਕਰ ਇਕੱਠੇ ਹੋਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ, ਹਰਪਾਲ ਸਿੰਘ ਚੀਮਾ (ਚੇਅਰਮੈਨ, ਕੈਬਨਿਟ-ਸਬ-ਕਮੇਟੀ) ਦੇ ਵਿਧਾਨ ਸਭਾ ਹਲਕੇ ਦੀ ਦਿੜ੍ਹਬਾ ਦੀ ਅਨਾਜ ਮੰਡੀ ਵਿਚ ਮਿਤੀ 24 ਜਨਵਰੀ 2026 ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਬਰਾਂਚ ਗੁਰੂਹਰਸਹਾਏ ਤੋਂ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ ਆਊਟ ਸੋਰਸ ਵਰਕਰ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਸ਼ਾਮਿਲ ਹੋਣ ਦਾ ਐਲਾਨ ਕੀਤਾ |
ਪਿਛਲੀ ਖ਼ਬਰ ਫ਼ਿਰੋਜ਼ਪੁਰ 'ਚ ਪਤੰਗਾਂ ਤੇ ਡੋਰ ਦੀ ਖੁੱਲ੍ਹੀ ਲੁੱਟ, ਨਾ ਕੋਈ ਐਮ. ਆਰ. ਪੀ. ਨਾ ਹੀ ਚੈਕਿੰਗ ਅਗਲੀ ਖ਼ਬਰ ਗਣਤੰਤਰ ਦਿਵਸ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਪੁਲਿਸ ਵਲੋਂ 'ਨਾਈਟ ਡੋਮੀਨੇਸ਼ਨ' ਪ੍ਰੋਗਰਾਮ ਤਹਿਤ ਸੁਰੱਖਿਆ ਪ੍ਰਬੰਧ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।