25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪੀ. ਐੱਸ. ਐੱਮ. ਐੱਸ. ਯੂ. ਵਲੋਂ ਬਸੰਤ ਪੰਚਮੀ ਦੀ ਜ਼ਿਲ੍ਹਾ ਪੱਧਰ 'ਤੇ ਛੁੱਟੀ ਘੋਸ਼ਿਤ ਕਰਨ ਦੀ ਮੰਗ

ਅਜੀਤ ਡੈਸਕ 21-01-2026
ਫ਼ਿਰੋਜ਼ਪੁਰ, 20 ਜਨਵਰੀ (ਗੁਰਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਫ਼ਿਰੋਜ਼ਪੁਰ ਵਲੋਂ 23 ਜਨਵਰੀ ਨੂੰ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਜ਼ਿਲ੍ਹਾ ਪੱਧਰ 'ਤੇ ਛੁੱਟੀ ਘੋਸ਼ਿਤ ਕਰਨ ਦੀ ਮੰਗ ਕੀਤੀ ਹੈ | ਇਸ ਸੰਬੰਧੀ ਯੂਨੀਅਨ ਦੇ ਇਕ ਵਫ਼ਦ ਵਲੋਂ ਪ੍ਰਧਾਨ ਪਿੱਪਲ ਸਿੰਘ ਸਿੱਧੂ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਦੀਪਸ਼ੀਖਾ ਸ਼ਰਮਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਪਿੱਪਲ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਬਸੰਤ ਦੇਸ਼-ਵਿਦੇਸ਼ 'ਚ ਮਸ਼ਹੂਰ ਹੈ | ਉਨ੍ਹਾਂ ਕਿਹਾ ਕਿ ਇਸ ਦਿਨ ਜ਼ਿਲੇ੍ਹ ਅੰਦਰ ਐਨ. ਆਰ. ਆਈ. ਵੀ ਆਪਣੇ ਘਰਾਂ ਤੇ ਰਿਸ਼ਤੇਦਾਰਾਂ ਕੋਲ ਫ਼ਿਰੋਜ਼ਪੁਰ ਦੇ ਬਸੰਤ ਦਾ ਤਿਉਹਾਰ ਮਨਾਉਣ ਆਉਂਦੇ ਹਨ | ਉਨ੍ਹਾਂ ਦੱਸਿਆ ਕਿ 23 ਜਨਵਰੀ ਨੂੰ ਪੰਜਾਬ ਸਰਕਾਰ ਵਲੋਂ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਹੋਈ ਹੈ, ਜਿਸ ਕਾਰਨ ਸਮੁੱਚੇ ਸਟਾਫ਼ ਵਲੋਂ ਰਾਖਵੀਂ ਛੁੱਟੀ ਲਈ ਜਾਵੇਗੀ ਤੇ ਦਫ਼ਤਰਾਂ ਵਿਚ ਛੁੱਟੀ ਦਾ ਮਾਹੌਲ ਹੀ ਹੋਵੇਗਾ | ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਬੇਨਤੀ ਕੀਤੀ ਕਿ ਸਮੂਹ ਸਰਕਾਰੀ ਮੁਲਾਜ਼ਮਾਂ ਤੇ ਜ਼ਿਲ੍ਹਾ ਨਿਵਾਸੀਆਂ ਲਈ ਬਸੰਤ ਪੰਚਮੀ ਦੇ ਤਿਉਹਾਰ ਦੀ ਮਹੱਤਤਾ ਨੂੰ ਧਿਆਨ ਵਿਚ ਰੱਖਦੇ ਹੋਏ ਯੂਨੀਅਨ ਵਲੋਂ ਮੰਗ ਕੀਤੀ ਜਾਂਦੀ ਹੈ ਕਿ 23 ਜਨਵਰੀ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਵੇਗੀ | ਪ੍ਰਧਾਨ ਪਿੱਪਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸੰਬੰਧੀ ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਸੰਬੰਧੀ ਜਲਦੀ ਵਿਚਾਰ ਕੀਤਾ ਜਾਵੇਗਾ | ਇਸ ਮੌਕੇ ਸੋਨੂੰ ਕਸ਼ਯਪ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਸੋਢੀ ਵਾਈਸ ਚੇਅਰਮੈਨ, ਪਰਮਵੀਰ ਮੌਂਗਾ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਮੱਲ੍ਹੀ ਮੀਤ ਪ੍ਰਧਾਨ, ਕੋਨਿਕ ਚਾਵਲਾ ਪੈੱ੍ਰਸ ਸਕੱਤਰ, ਮੁੱਖਾ ਕੁਮਾਰ ਸਿਹਤ ਵਿਭਾਗ, ਚਰਨਜੀਤ ਸਿਹਤ ਵਿਭਾਗ, ਜਗਮੀਤ ਸਿੰਘ ਡੀ. ਪੀ. ਆਰ. ਓ. ਦਫ਼ਤਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੀ. ਆਈ. ਡੀ. ਇੰਚਾਰਜ ਹਰਜੀਤ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਓਵਰ-ਸਪੀਡਿੰਗ ਤੇ ਲਾਪ੍ਰਵਾਹ ਡਰਾਈਵਿੰਗ ਸਾਡੇ ਨੌਜਵਾਨਾਂ ਦੀਆਂ ਜਾਨਾਂ ਲੈ ਰਹੀ ਹੈ-ਦੀਪਕ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।