ਮਮਦੋਟ, 21 ਜਨਵਰੀ (ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਵਲੋਂ ਗੁਰਦੁਆਰਾ ਢਾਬਸਰ ਸਾਹਿਬ ਪਿੰਡ ਕਰੀ ਕਲਾਂ ਵਿਖੇ ਸੀਨੀਅਰ ਆਗੂ ਗੁਰਮੀਤ ਸਿੰਘ ਘੋੜੇ ਚੱਕ ਦੀ ਅਗਵਾਈ ਹੇਠ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਪੰਜਾਬ ਤੇ ਕਿਸਾਨੀ ਨਾਲ ਸੰਬੰਧਿਤ ਮਸਲਿਆਂ 'ਤੇ ਆਪਸੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਵਿਸ਼ੇਸ਼ ਤੋਰ 'ਤੇ ਪੁੱਜੇ ਸੂਬਾ ਕਨਵੀਨਰ ਦਲਵੀਰ ਸਿੰਘ ਸਿੱਧੂਪੁਰ ਨੇ ਦੱਸਿਆ ਕਿ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਹਮੇਸ਼ਾ ਹੀ ਕਿਸਾਨੀ ਮਸਲਿਆਂ ਲਈ ਸੰਘਰਸ਼ ਕੀਤਾ ਹੈ ਅਤੇ ਵੱਡੀਆਂ ਜਿੱਤਾਂ ਵੀ ਹਾਸਿਲ ਕੀਤੀਆਂ ਹਨ | ਇਹ ਤਾਂ ਹੀ ਸੰਭਵ ਹੋ ਸਕਿਆ ਹੈ ਜੇਕਰ ਕਿਸਾਨ ਭਰਾਵਾਂ ਨੇ ਏਕਤਾ ਅਤੇ ਸਿੱਧੂਪੁਰ ਜਥੇਬੰਦੀ ਦੇ ਝੰਡੇ ਹੇਠ ਲਾਮਬੰਦ ਹੋ ਕੇ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਆਗੂ ਹੋਣ ਦੇ ਨਾਤੇ ਪੂਰੇ ਪੰਜਾਬ 'ਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਆਪਣੇ ਹੱਕਾਂ ਲਈ ਜਾਗਰੂਕ ਕਰ ਰਹੇ ਹਨ ਤਾਂ ਜੋ ਸਰਕਾਰਾਂ ਕੋਲੋਂ ਕਿਸਾਨੀ ਹੱਕ ਲੈਣ ਲਈ ਡਟਵਾਂ ਸੰਘਰਸ਼ ਕੀਤਾ ਜਾ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਹਰਪ੍ਰੀਤ ਸਿੰਘ ਕਾਹਲੋਂ, ਬਖ਼ਸ਼ੀਸ਼ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਜਿੰਦਰ ਸਿੰਘ ਬਰਾੜ ਪ੍ਰਧਾਨ, ਸੁਖਵਿੰਦਰ ਸਿੰਘ ਸਵਾਈ ਕੇ, ਅਮਰਜੀਤ ਸਿੰਘ ਬਲਾਕ ਮੀਤ ਪ੍ਰਧਾਨ, ਜਗਰੂਪ ਸਿੰਘ ਭੁੱਲਰ ਪ੍ਰਧਾਨ ਸਟੂਡੈਂਟ ਵਿੰਗ, ਲਖਵੀਰ ਸਿੰਘ ਇਕਾਈ ਪ੍ਰਧਾਨ, ਦਵਿੰਦਰ ਸਿੰਘ, ਬਲਕਾਰ ਸਿੰਘ ਖੰਬੇ, ਜਗਜੀਤ ਸਿੰਘ ਬੱੁਟਰ, ਹਰਜਿੰਦਰ ਸਿੰਘ ਖ਼ਾਲਸਾ, ਨਿਸ਼ਾਨ ਸਿੰਘ ਭੂਰੇ ਕਲਾਂ, ਸੁਰਿੰਦਰ ਸਿੰਘ ਸੋਢੀ, ਗੁਰਮੇਜ ਸਿੰਘ ਬੋਹੜੀਆਂ, ਬਲਵੀਰ ਸਿੰਘ ਤੱਲੇ ਵਾਲਾ, ਬਲਕਾਰ ਲੋਧਰਾਂ, ਗੁਲਾਬ ਸਿੰਘ ਵੀ ਮੌਜੂਦ ਸਨ |