17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਆਪ੍ਰੇਸ਼ਨ ਪ੍ਰਹਾਰ : ਐਸ. ਐਸ. ਪੀ. ਖ਼ੁਦ ਮੈਦਾਨ 'ਚ-ਊਧਮ ਸਿੰਘ ਚੌਕ 'ਤੇ ਕੀਤੀ ਗਈ ਨਾਕਾਬੰਦੀ

ਅਜੀਤ ਡੈਸਕ 22-01-2026
ਫਿਰੋਜ਼ਪੁਰ, 21 ਜਨਵਰੀ (ਸੁਖਵਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ਆਪ੍ਰੇਸ਼ਨ ਪ੍ਰਹਾਰ ਮੁਹਿੰਮ ਤਹਿਤ ਫਿਰੋਜ਼ਪੁਰ ਵਿਚ ਗੈਂਗਸਟਰਾਂ ਖ਼ਿਲਾਫ਼ ਪੁਲਿਸ ਨੇ ਸਖ਼ਤ ਰੁਖ਼ ਅਪਣਾਇਆ ਹੋਇਆ ਹੈ | ਇਸ ਕੜੀ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਖ਼ੁਦ ਊਧਮ ਸਿੰਘ ਚੌਂਕ 'ਤੇ ਨਾਕਾਬੰਦੀ ਦੌਰਾਨ ਮੌਜੂਦ ਰਹੇ ਅਤੇ ਤਾਇਨਾਤ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਚੈਕਿੰਗ ਦੀ ਸਮੀਖਿਆ ਕੀਤੀ | ਐਸ. ਐਸ. ਪੀ. ਨੇ ਦੱਸਿਆ ਕਿ ਇਕ ਦਿਨ ਪਹਿਲਾਂ ਜ਼ਿਲ੍ਹੇ ਵਿਚ ਚਲਾਈ ਗਈ ਵਿਸ਼ੇਸ਼ ਕਾਰਵਾਈ ਦੌਰਾਨ 40 ਵਿਅਕਤੀਆਂ ਨੂੰ ਗਿ੍ਫਤਾਰ, 5 ਪ੍ਰੋਕਲੇਮਡ ਅਫ਼ੈਂਡਰ ਕਾਬੂ ਕੀਤੇ ਗਏ ਹਨ | ਜਦਕਿ 4 ਹਥਿਆਰ ਵੀ ਬਰਾਮਦ ਹੋਏ ਹਨ | ਨਾਕਾਬੰਦੀ ਦੌਰਾਨ ਬਿਨਾਂ ਨੰਬਰੀ ਅਤੇ ਸ਼ੱਕੀ ਵਾਹਨਾਂ ਦੀ ਸਖ਼ਤ ਜਾਂਚ ਕੀਤੀ ਗਈ | ਜਦਕਿ ਟਰੈਫ਼ਿਕ ਪੁਲਿਸ ਵਲੋਂ ਆਵਾਜਾਈ ਨੂੰ ਸੁਚੱਜੇ ਢੰਗ ਨਾਲ ਚਲਾਇਆ ਗਿਆ | ਐਸ.ਐਸ.ਪੀ. ਸਿੱਧੂ ਨੇ ਸ਼ਬਦਾਂ ਵਿਚ ਕਿਹਾ ਕਿ ਫਿਰੋਜ਼ਪੁਰ ਵਿਚ ਕਿਸੇ ਵੀ ਗੈਂਗਸਟਰ ਜਾਂ ਸ਼ਰਾਰਤੀ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਗ਼ੈਰਕਾਨੰੂਨੀ ਗਤੀਵਿਧੀਆਂ ਛੱਡ ਕੇ ਮੁੱਖ ਧਾਰਾ 'ਚ ਆਉਣ, ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ | ਫਿਰੌਤੀ ਕਾਲਾਂ ਜਾਂ ਧਮਕੀਆਂ ਦੇਣ ਵਾਲਿਆਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ | ਐਸ.ਐਸ.ਪੀ. ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ |
ਪਿਛਲੀ ਖ਼ਬਰ ਕੁੱਟਮਾਰ ਕਰਨ 'ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਵਲੋਂ 8 ਵਿਅਕਤੀਆਂ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਦਾਜ ਦੇ ਲੋਭੀਆਂ ਨੇ ਵਿਆਹੁਤਾ ਦੀ ਕੁੱਟਮਾਰ ਕਰਕੇ ਘਰੋਂ ਕੱਢਿਆ-ਪਤੀ ਸਮੇਤ ਤਿੰਨ 'ਤੇ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।