ਜ਼ੀਰਾ, 21 ਜਨਵਰੀ (ਰਜਨੀਸ਼ ਕਥੂਰੀਆ)-ਥਾਣਾ ਸਦਰ ਜ਼ੀਰਾ ਦੇ ਅਧੀਨ ਪੈਂਦੇ ਪਿੰਡ ਬੁਈਆਂਵਾਲਾ ਦੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿੱਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ 8 ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸੁਖਚੈਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੂਈਆਂਵਲਾ ਨੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿੱਚ ਦੱਸਿਆ ਹੈ ਕਿ ਉਹ ਤਲਵੰਡੀ ਭਾਈ ਤੋਂ ਵਾਪਸ ਆ ਰਿਹਾ ਸੀ ਕਿ ਰਸਤੇ ਵਿੱਚ ਇੱਕ ਅਹਾਤੇ ਤੇ ਰੁਕ ਗਿਆ ਜਿਸ ਦੌਰਾਨ ਦੋਸ਼ੀਆਨ ਚਮਕੌਰ ਸਿੰਘ ਪੁੱਤਰ ਬੂਟਾ ਸਿੰਘ, ਹਰਵਿੰਦਰ ਸਿੰਘ ਪੁੱਤਰ ਲਖਵੀਰ ਸਿੰਘ, ਰਜਿੰਦਰ ਸਿੰਘ ਪੁੱਤਰ ਬੰਤ ਸਿੰਘ,ਲਾਵਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ,ਹਰਪ੍ਰੀਤ ਸਿੰਘ ਪੁੱਤਰ ਵੀਰ ਸਿੰਘ, ਚੰਨਣ ਸਿੰਘ ਪੁੱਤਰ ਬੂਟਾ ਸਿੰਘ, ਬਲਕਰਨ ਸਿੰਘ ਪੁੱਤਰ ਚਮਕੌਰ ਸਿੰਘ ਅਤੇ ਦਵਿੰਦਰ ਸਿੰਘ ਪੁੱਤਰ ਕੁੰਦਨ ਸਿੰਘ ਵਾਸੀਆਨ ਪਿੰਡ ਬੁਈਆਂਵਾਲਾ ਨੇ ਉਸ ਦੇ ਨਾਲ ਝਗੜਾ ਕੀਤਾ ਅਤੇ ਸੱਟਾਂ ਮਾਰੀਆਂ | ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਮੁੱਦਈ ਸੁਖਚੈਨ ਸਿੰਘ ਦੇ ਬਿਆਨ ਦੇ ਆਧਾਰ ਤੇ ਉਕਤ ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |