17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 22-01-2026
ਜ਼ੀਰਾ,21 ਜਨਵਰੀ (ਰਜਨੀਸ਼ ਕਥੂਰੀਆ)-ਤਹਿਸੀਲ ਜ਼ੀਰਾ ਦੇ ਪਿੰਡ ਅਲੀਪੁਰ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ 'ਤੋਂ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਨਬੀਰ ਸਿੰਘ(18) ਪੁੱਤਰ ਜੱਜਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਜੀਤ ਸਿੰਘ ਵਾਸੀਆਨ ਪਿੰਡ ਅਲੀਪੁਰ ਪਿੰਡ ਵਿੱਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਫ਼ੇਜ਼ ਬਦਲ ਰਹੇ ਸਨ ਕਿ ਇਸ ਦੌਰਾਨ ਸਵਿੱਚ ਵਾਲੀ ਪਾਈਪ ਟਰਾਂਸਫ਼ਾਰਮਰ ਦੇ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਵਿਚ ਆ ਗਈ | ਜਿਸ ਕਰਕੇ ਰਾਜਨਬੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗਾ | ਇਸ ਦੌਰਾਨ ਰਾਜਨਬੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਦੋਂਕਿ ਗੁਰਪ੍ਰੀਤ ਸਿੰਘ ਬੇਹੋਸ਼ ਹੋ ਗਿਆ ਜੋ ਕਿ ਹੁਣ ਖ਼ਤਰੇ ਤੋਂ ਬਾਹਰ ਹੈ | ਇੱਥੇ ਵਰਨਣਯੋਗ ਹੈ ਕਿ ਰਾਜਨਬੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਲੜਕਾ ਸੀ | ਇਸ ਜਵਾਨ ਦੁਖਦਾਈ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ |
ਪਿਛਲੀ ਖ਼ਬਰ ਸਿਵਲ ਸਰਜਨ ਫ਼ਿਰੋਜ਼ਪੁਰ ਨੇ ਸੀ. ਐਚ. ਸੀ. ਵਿਖੇ ਕੀਤੀ ਚੈਕਿੰਗ ਅਗਲੀ ਖ਼ਬਰ ਮਰੀਜ਼ ਦੀ ਸ਼ਿਕਾਇਤ 'ਤੇ ਸਿਵਲ ਸਰਜਨ ਵਲੋਂ ਦੇਰ- ਰਾਤ ਸਿਵਲ ਹਸਪਤਾਲ ਫ਼ਿਰੋਜ਼ਪੁਰ 'ਚ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।