ਜ਼ੀਰਾ, 21 ਜਨਵਰੀ (ਪ੍ਰਤਾਪ ਸਿੰਘ ਹੀਰਾ)-ਸੇਵਾ ਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਕਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫ਼ਤਰ ਜ਼ੀਰਾ ਵਿਖੇ ਕੀਤੀ ਗਈ | ਇਸ ਮੌਕੇ ਪ੍ਰਧਾਨ ਕਿੱਕਰ ਸਿੰਘ, ਜਰਨਲ ਸਕੱਤਰ ਬਖ਼ਸ਼ੀਸ਼ ਸਿੰਘ ਤਲਵੰਡੀ ਜੱਲੇ ਖਾਂ ਵਲੋਂ ਆਪਣੇ ਅਹੁਦਿਆਂ ਤੋ ਅਸਤੀਫ਼ੇ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਸਾਥੀਆਂ ਵਲੋਂ ਸਰਬਸੰਮਤੀ ਨਾਲ ਪ੍ਰਵਾਨ ਕੀਤਾ | ਇਸ ਉਪਰੰਤ ਨਰਿੰਦਰ ਸਿੰਘ ਵਲੋਂ ਪ੍ਰਧਾਨਗੀ ਦੇ ਅਹੁਦੇ ਲਈ ਬਖ਼ਸ਼ੀਸ਼ ਸਿੰਘ ਤੇ ਸਰਬਜੀਤ ਸਿੰਘ ਨੇ ਜਰਨਲ ਸਕੱਤਰ ਜਸਵੰਤ ਸਿੰਘ ਦਾ ਨਾਂਅ ਪੇਸ਼ ਕੀਤਾ, ਜੋ ਹਾਊਸ ਵਲੋਂ ਪ੍ਰਵਾਨ ਕੀਤਾ | ਇਸ ਦੌਰਾਨ ਕਿੱਕਰ ਸਿੰਘ ਨੂੰ ਚੇਅਰਮੈਨ ਤੇ ਮਾਸਟਰ ਜਗੀਰ ਸਿੰਘ ਨੂੰ ਸਰਪ੍ਰਸਤ ਐਲਾਨਿਆ ਗਿਆ | ਇਸ ਮੌਕੇ ਨਵੀਂ ਚੁਣੀ ਟੀਮ ਨੇ ਸਾਥੀ ਮੈਂਬਰਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਜਥੇਬੰਦੀ ਦੀ ਬਿਹਤਰੀ ਰਹੀ ਦਿਨ ਰਾਤ ਕੰਮ ਕਰਨਗੇ | ਇਸ ਦੌਰਾਨ ਨਵੇਂ ਚੁਣੇ ਮੈਂਬਰਾਂ ਦਾ ਹਾਰ ਪਾ ਕੇ ਸਵਾਗਤ ਕੀਤਾ | ਇਸ ਮੌਕੇ ਬੋਲਦਿਆਂ ਹੋਇਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਰਿਟਾਇਰਡੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ 'ਚ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ | ਮੀਟਿੰਗ 'ਚ ਸਤਪਾਲ ਸਿੰਘ, ਮੰਗਤ ਸਿੰਘ, ਜੋਰਾ ਸਿੰਘ, ਜਗੀਰ ਸਿੰਘ, ਪ੍ਰਗਟ ਸਿੰਘ, ਗੁਲਜ਼ਾਰ ਸਿੰਘ, ਜੱਸਾ ਸਿੰਘ, ਬੇਅੰਤ ਸਿੰਘ, ਗੁਰਦਿਆਲ ਸਿੰਘ, ਇਕਬਾਲ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ, ਧਰਮਜੀਤ ਸਿੰਘ, ਸੰਜੀਵ ਕੁਮਾਰ, ਗੁਰਦੇਵ ਸਿੰਘ, ਮੋਹਨ ਸਿੰਘ, ਮਹਿੰਦਰ ਸਿੰਘ, ਅਸ਼ੋਕ ਕੁਮਾਰ ਪਲਤਾ, ਜੋਗਿੰਦਰ ਸਿੰਘ ਝੱਤਰਾ, ਅਜੀਤ ਸਿੰਘ, ਹਰਭਜਨ ਚੰਦ, ਬਲਵਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ |