17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੂਬਾ ਸਰਕਾਰ ਵਲੋਂ ਲੋਕ ਹਿਤ 'ਚ ਕੀਤੇ ਜਾ ਰਹੇ ਕਾਰਜਾਂ ਤੋਂ ਵਿਰੋਧੀ ਬੌਖਲਾਏ-ਚੇਅਰਮੈਨ ਵਰਪਾਲ, ਧਵਨ

ਅਜੀਤ ਡੈਸਕ 22-01-2026
ਮੱਖੂ, 21 ਜਨਵਰੀ (ਵਰਿੰਦਰ ਮਨਚੰਦਾ)-ਲੋਕ ਸਮੱਸਿਆਵਾਂ ਲਈ ਸੜਕ 'ਤੇ ਸੰਘਰਸ਼ ਕਰ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਪੰਜਾਬ ਦੀ ਤਰੱਕੀ ਅਤੇ ਲੋਕ ਹਿਤਾਂ 'ਚ ਕੀਤੇ ਜਾ ਰਹੇ ਕਾਰਜਾਂ ਤੋਂ ਵਿਰੋਧੀ ਬੋਖਲਾ ਸਰਕਾਰ ਨੂੰ ਭੰਡ ਸੱਤਾ ਹਾਸਿਲ ਕਰਨਾ ਚਾਹੁੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਅਤੇ ਨਗਰ ਪੰਚਾਇਤ ਮੱਖੂ ਦੇ ਸੀਨੀਅਰ ਮੀਤ ਪ੍ਰਧਾਨ ਅਨਿਲ ਕੁਮਾਰ ਡੀ.ਸੀ. ਧਵਨ ਨੇ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਵਿਰੋਧੀ ਪਾਰਟੀਆਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਚੰਗੀ ਤਰ੍ਹਾਂ ਜਾਣੰੂ ਹਨ, ਜਿਨ੍ਹਾਂ ਨੂੰ ਲੋਕ ਕਦੇ ਮੂੰਹ ਨਹੀਂ ਲਾਉਣਗੇ | ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੀ ਤਰੱਕੀ ਲਈ ਕੀਤੇ ਜਾ ਰਹੇ ਕਾਰਜਾਂ ਸਬੰਧੀ ਗੱਲ ਕਰਦੇ ਹੋਏ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਕਿਹਾ ਕਿ ਸੂਬੇ ਭਰ 'ਚ ਜਿੱਥੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਵਿਕਾਸ ਕਾਰਜ ਜ਼ੋਰਾਂ 'ਤੇ ਕੀਤੇ ਜਾ ਰਹੇ ਹਨ | ਉੱਥੇ ਸਰਕਾਰ ਵਲੋਂ 72 ਘੰਟਿਆਂ 'ਚ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਨਸ਼ਾ ਤਸਕਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ, ਨਸ਼ਾ ਤਸਕਰਾਂ ਦੇ ਘਰ ਢਾਹੇ ਗਏ ਅਤੇ ਨਸ਼ਾ ਜਾਗਰੂਕਤਾ ਮੁਹਿੰਮ ਨਾਲ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ | ਭਿ੍ਸ਼ਟਾਚਾਰ ਮੁੱਦੇ 'ਤੇ ਗੱਲ ਕਰਦੇ ਹੋਏ ਚੇਅਰਮੈਨ ਵਰਪਾਲ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਦੇ ਸਮੇਂ 'ਚ ਰਿਸ਼ਵਤਖ਼ੋਰੀ ਅਤੇ ਭਿ੍ਸ਼ਟਾਚਾਰ 'ਤੇ ਲਗਾਮ ਕੱਸੀ ਗਈ ਹੈ, ਕਿਉਂਕਿ ਪੰਜਾਬ ਸਰਕਾਰ ਨੇ ਸਤਾ ਸੰਭਾਲਦਿਆਂ ਹੀ ਰਿਸ਼ਵਤਖ਼ੋਰ ਅਫ਼ਸਰਾਂ, ਅਧਿਕਾਰੀਆਂ ਅਤੇ ਮੰਤਰੀਆਂ ਤੱਕ ਨੂੰ ਵੀ ਨਹੀਂ ਬਖ਼ਸ਼ਿਆ, ਜਿਸ ਨਾਲ ਲੋਕਾਂ ਨੂੰ ਆਪਣੇ ਸਰਕਾਰੀ ਕੰਮਕਾਜ ਕਰਵਾਉਣ 'ਚ ਕਾਫ਼ੀ ਮਦਦ ਮਿਲੀ ਹੈ | ਸਰਕਾਰ ਦੇ 4 ਸਾਲਾਂ ਦੇ ਕਾਰਜਕਾਲ ਦੀ ਤਾਰੀਫ਼ ਕਰਦੇ ਹੋਏ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿਚ ਲੋਕਾਂ ਨੂੰ ਸਹੂਲਤਾਂ ਦੀ ਥਾਂ ਸਿਰਫ਼ ਸੂਬੇ ਅੰਦਰ ਗੁੰਡਾਗਰਦੀ ਜਾਂ ਨਜਾਇਜ਼ ਪਰਚੇ ਵੇਖਣ ਨੂੰ ਮਿਲਦੇ ਸਨ, ਪਰ ਆਪ ਸਰਕਾਰ ਦੇ 4 ਸਾਲਾਂ ਦੇ ਕਾਰਜਕਾਲ ਤੋਂ ਪੰਜਾਬ ਦੇ ਲੋਕ ਸੰਤੁਸ਼ਟ ਹਨ ਅਤੇ ਵਿਧਾਨ ਸਭਾ ਚੋਣਾਂ 2027 ਵਿਚ ਇਕ ਵਾਰ ਫਿਰ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਣਾਉਣਗੇ |
ਪਿਛਲੀ ਖ਼ਬਰ ਚਾਰ ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿਚ ਢਿੱਲ ਨਾ ਵਰਤੀ ਜਾਵੇ - ਵਧੀਕ ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।