ਕੁੱਲਗੜ੍ਹੀ, 21 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੁੱਲਗੜ੍ਹੀ ਦੇ ਮੁੱਖ ਅਫ਼ਸਰ ਸਬ ਇੰਸਪੈਕਟਰ ਦਵਿੰਦਰ ਸਿੰਘ ਗਰਚਾ ਦੀ ਅਗਵਾਈ ਹੇਠ ਐੱਸ.ਸੀ ਲਵਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸਬੰਧੀ ਗਏ ਤਾਂ ਪਿੰਡ ਆਲ਼ੇ ਵਾਲਾ ਤੋਂ ਫ਼ਿਰੋਜ਼ਪੁਰ ਮੋਗਾ ਮਾਰਗ 'ਤੇ ਬਣ ਰਹੇ ਪੀ.ਜੀ.ਆਈ ਸਾਹਮਣੇ ਬੇਆਬਾਦ ਕਾਲੋਨੀ ਕੋਲ ਪੁੱਜੇ ਤਾਂ ਇਕ ਨÏਜਵਾਨ ਜਿਸ ਦੇ ਸਿਰ ਪਰਨਾ ਬੰਨਿ੍ਹਆ ਹੋਇਆ ਸੀ ਸ਼ੱਕੀ ਹਾਲਤ ਵਿਚ ਖੜ੍ਹਾ ਦਿਖਾਈ ਦਿੱਤਾ | ਜਿਸ ਦੀ ਤਲਾਸ਼ੀ ਕਰਨ ਤੇ 4 ਗ੍ਰਾਮ ਹੈਰੋਇਨ ਬਰਾਮਦ ਹੋਈ ਉਕਤ ਵਿਅਕਤੀ ਦੀ ਪਹਿਚਾਣ ਲਾਲ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਵਾੜਾ ਭਾਈ ਕਾ ਥਾਣਾ ਘੱਲ ਖ਼ੁਰਦ ਵਜੋਂ ਹੋਈ | ਜਿਸ ਦੇ ਖ਼ਿਲਾਫ਼ ਥਾਣਾ ਕੁੱਲਗੜ੍ਹੀ ਵਿਖੇ ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਅਤੇ ਪੁਲਿਸ ਵਲੋਂ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |