ਫ਼ਿਰੋਜ਼ਪੁਰ, 21 ਜਨਵਰੀ (ਰਾਕੇਸ਼ ਚਾਵਲਾ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਗਸ਼ਤ ਅਤੇ ਚੈਕਿੰਗ ਦੌਰਾਨ ਪੰਜ ਵਿਅਕਤੀਆਂ ਨੂੰ 125 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਥਾਣਾ ਕੈਂਟ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਅਨੁਸਾਰ, ਜਦੋਂ ਉਨ੍ਹਾਂ ਦੀ ਟੀਮ ਚੁੰਗੀ ਨੰਬਰ 7 ਤੋਂ ਸ਼ਮਸ਼ਾਨਘਾਟ ਵੱਲ ਜਾ ਰਹੀ ਸੀ, ਤਾਂ ਤਿੰਨ ਨੌਜਵਾਨ ਯੋਗੀ ਉਰਫ਼ ਭਜਨ ਲਾਲ, ਸਲੀਮ ਉਰਫ਼ ਸੁਨੀਲ ਅਤੇ ਸੁਨੀਲ ਉਰਫ਼ ਬਿੱਲਾ ਪੁਲਿਸ ਨੂੰ ਦੇਖ ਕੇ ਭੱਜਣ ਲੱਗੇ | ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕੀਤਾ ਅਤੇ ਤਲਾਸ਼ੀ ਦੌਰਾਨ 20 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸੇ ਤਰ੍ਹਾਂ ਇਕ ਹੋਰ ਕਾਰਵਾਈ ਵਿਚ ਸਹਾਇਕ ਥਾਣੇਦਾਰ ਜਸਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਬਿਜਲੀ ਘਰ ਰੋਡ ਤੋਂ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਅਲੀ ਕੇ ਅਤੇ ਰਸ਼ਪਾਲ ਉਰਫ਼ ਲਵਿਸ਼ ਵਾਸੀ ਨਵਾਂ ਬਾਰੇ ਕੇ ਨੂੰ 105 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ | ਪੁਲਿਸ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |