ਮੱਖੂ, 21 ਜਨਵਰੀ (ਵਰਿੰਦਰ ਮਨਚੰਦਾ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਦੀ ਅਗਵਾਈ 'ਚ ਮੱਖੂ ਵਿਖੇ ਕੱਢੀਆਂ ਜਾ ਰਹੀਆਂ ਰੈਲੀਆਂ ਤਹਿਤ ਅੱਜ ਮੱਖੂ ਦੇ ਵਾਰਡ ਨੰ. 6 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ | ਜਿਸ 'ਚ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਰੈਲੀ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਨਛੱਤਰ ਸਿੰਘ ਵਰਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਪੰਜਾਬ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਵੱਧ-ਚੜ੍ਹ ਕੇ ਪੁਲਿਸ ਅਤੇ ਸਰਕਾਰ ਦਾ ਸਾਥ ਦੇ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਦੀ ਵਧੀਆ ਕਾਰਗੁਜ਼ਾਰੀ ਰਹੀ ਹੈ ਅਤੇ ਪੁਲਿਸ ਨੇ ਜਨਤਾ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ 'ਤੇ ਨਸ਼ਿਆਂ ਉੱਪਰ ਲਗਾਮ ਲਗਾਈ ਹੈ, ਜਿਸ ਕਰਕੇ ਇਸ ਮੁਹਿੰਮ 'ਚ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦਾ ਵੱਧ ਤੋਂ ਵੱਧ ਸਹਿਯੋਗ ਕਰੋਂ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਨੌਜਵਾਨੀ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਜਾ ਸਕੇ | ਇਸ ਮੌਕੇ ਕੌਂਸਲਰ ਵਰਿੰਦਰ ਠੁਕਰਾਲ, ਸੀਨੀਅਰ ਮੀਤ ਪ੍ਰਧਾਨ ਅਨਿਲ ਕੁਮਾਰ ਡੀ.ਸੀ. ਧਵਨ, ਕੌਂਸਲਰ ਸੰਦੀਪ ਠੁਕਰਾਲ, ਕੌਂਸਲਰ ਜੋਗਿੰਦਰ ਸਿੰਘ ਥਿੰਦ, ਕੌਂਸਲਰ ਹੀਰਾ ਗਿੱਲ, ਕੌਂਸਲਰ ਦਵਿੰਦਰ ਸਿੰਘ ਬੱਬੂ, ਕੌਂਸਲਰ ਮਨਜਿੰਦਰ ਸਿੰਘ ਮਿੰਟੂ, ਕੌਂਸਲਰ ਸੌਰਵ ਅਹੂਜਾ ਅਤੇ ਸ਼ਹਿਰ ਦੇ ਪਤਵੰਤੇ ਰਾਕੇਸ਼ ਗਰੋਵਰ, ਸੋਨੂੰ ਸਚਦੇਵਾ, ਸਾਜਨ ਸਿਕਰੀ ਤੋਂ ਇਲਾਵਾ ਨਗਰ ਪੰਚਾਇਤ ਮੱਖੂ ਦੇ ਕਰਮਚਾਰੀ ਰਾਜ ਕਮਲ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਸੋਨੂੰ, ਸੁਧੀਰ ਸਿੰਘ, ਰਾਜੂ, ਕੁਲਦੀਪ ਸਿੰਘ, ਰੋਹਿਤ ਗਿੱਲ ਆਦਿ ਨੇ ਨਸ਼ਿਆਂ ਵਿਰੋਧੀ ਜਾਗਰੂਕਤਾ ਰੈਲੀ 'ਚ ਸ਼ਾਮਿਲ ਹੋ ਕੇ ਨਸ਼ਿਆਂ ਵਿਰੋਧੀ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ |