17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਬਸੰਤ ਪੰਚਮੀ ਮੌਕੇ ਡੀ. ਸੀ. ਐਮ. ਇੰਟਰਨੈਸ਼ਨਲ ਸਕੂਲ ਵਿਚ ਪ੍ਰਾਰਥਨਾ ਸਭਾ ਦਾ ਆਯੋਜਨ

ਅਜੀਤ ਡੈਸਕ 22-01-2026
ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਬਸੰਤ ਪੰਚਮੀ ਨੂੰ ਧੂਮਧਾਮ ਨਾਲ ਮਨਾਉਣ ਦਾ ਸੰਦੇਸ਼ ਦੇਣ ਲਈ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਬਾਜਵਾ ਆਡੀਟੋਰੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ਵਿਚ ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਬਸੰਤ ਰੁੱਤ ਦੇ ਆਉਣ ਨਾਲ ਕੁਦਰਤ ਸੁਗੰਧਿਤ ਹੋ ਜਾਂਦੀ ਹੈ ਅਤੇ ਪੀਲਾ ਸੋਨਾ ਯਾਨੀ ਖੇਤਾਂ ਵਿਚ ਹਰ ਜਗ੍ਹਾ ਸਰ੍ਹੋਂ ਦਿਖਾਈ ਦੇਣ ਲਗਦੀ ਹੈ | ਉਨ੍ਹਾਂ ਕਿਹਾ ਕਿ ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ | ਫ਼ਿਰੋਜ਼ਪੁਰ ਦੀ ਪ੍ਰਸਿੱਧ ਬਸੰਤ ਨੂੰ ਸਾਵਧਾਨੀ ਨਾਲ ਮਨਾਉਣ ਦਾ ਸੰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਪਤੰਗ ਉਡਾਉਂਦੇ ਸਮੇਂ ਸਾਨੂੰ ਪਲਾਸਟਿਕ ਦੀਆਂ ਡੋਰਾਂ (ਚਾਈਨਾ ਡੋਰ) ਦਾ ਬਾਈਕਾਟ ਕਰਨਾ ਚਾਹੀਦਾ ਹੈ ਅਤੇ ਦੇਸ਼ ਵਿਚ ਬਣੇ ਧਾਗੇ ਨਾਲ ਪਤੰਗ ਉਡਾਉਣੀ ਚਾਹੀਦੀ ਹੈ | ਇਸ ਮੌਕੇ ਵਿਦਿਆਰਥੀਆਂ ਵਲੋਂ ਗੀਤ ਅਤੇ ਨਾਚ ਪੇਸ਼ ਕੀਤੇ, ਚਾਈਨਾ ਡੋਰ ਦੇ ਮਾੜੇ ਪ੍ਰਭਾਵਾਂ 'ਤੇ ਇਕ ਨਾਟਕ ਵੀ ਪੇਸ਼ ਕੀਤਾ ਅਤੇ ਹੱਥ ਨਾਲ ਪਤੰਗਾਂ ਵੀ ਬਣਾਈਆਂ | ਇਸ ਮੌਕੇ ਡਿਪਟੀ ਪਿ੍ੰਸੀਪਲ ਮਧੂ ਚੋਪੜਾ, ਮੁੱਖ ਅਧਿਆਪਕਾ ਰਾਬੀਆ, ਕੋਆਰਡੀਨੇਟਰ ਮਨਜੀਤ ਕੌਰ, ਐਕਟੀਵਿਟੀ ਕੋਆਰਡੀਨੇਟਰ ਕਵਿਤਾ ਸ਼ਰਮਾ, ਜੋਤੀ ਧਵਨ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ 'ਚ ਐਨ.ਸੀ.ਸੀ. ਵਿਭਾਗ ਵਲੋਂ ਸੈਮੀਨਾਰ ਆਯੋਜਿਤ ਅਗਲੀ ਖ਼ਬਰ ਪ੍ਰਕਿਰਤੀ ਪਾਰਕ ਵਿਚ ਚੋਰਾਂ ਨੇ ਚੌਥੀ ਵਾਰ ਕੀਤੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।