30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਸਹਾਇਤਾ ਭੈਣ ਯੋਜਨਾ ਤਹਿਤ ਕੀਤਾ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ

ਅਜੀਤ ਡੈਸਕ 24-01-2026
ਫ਼ਿਰੋਜ਼ਪੁਰ, 23 ਜਨਵਰੀ (ਰਾਕੇਸ਼ ਚਾਵਲਾ)-ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਸੁਮੀਤ ਮਲਹੋਤਰਾ | ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਮਿਸ ਅਨੁਰਾਧਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੇ ਕਾਨਫ਼ਰੰਸ ਹਾਲ ਵਿਚ ਸਹਾਇਤਾ ਭੈਣ ਯੋਜਨਾ ਤਹਿਤ ਟਰੇਨਿੰਗ ਪ੍ਰੋਗਰਾਮ ਕੀਤਾ ਗਿਆ | ਇਸ ਟਰੇਨਿੰਗ ਪ੍ਰੋਗਰਾਮ ਵਿਚ ਜਨਾਨਾ ਪੈਰਾ ਲੀਗਲ ਵਲੰਟੀਅਰਾਂ ਨੂੰ ਸਹਾਇਤਾ ਭੈਣ ਯੋਜਨਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਵਲੋਂ ਸਕੀਮ ਤਹਿਤ ਕੀਤੀ ਜਾਣ ਵਾਲੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਿੱਤੀ ਗਈ | ਇਸ ਟਰੇਨਿੰਗ ਪ੍ਰੋਗਰਾਮ ਵਿਚ ਅਨੁਰਾਧਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਅਤੇ ਨੇਹਾ, ਪੈਨਲ ਐਡਵੋਕੇਟ ਨੇ ਬਤੌਰ ਰਿਸੋਰਸ ਪਰਸਨ ਭਰਪੂਰ ਜਾਣਕਾਰੀ ਦਿੱਤੀ |
ਪਿਛਲੀ ਖ਼ਬਰ 12 ਘੰਟੇ ਬੀਤ ਜਾਣ ਤੋਂ ਬਾਅਦ ਵੀ ਬਿਜਲੀ ਸਪਲਾਈ ਰਹੀ ਬੰਦ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।