30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਕੁਲਬੀਰ ਜ਼ੀਰਾ ਦੀ ਅਗਵਾਈ ਹੇਠ ਰਸੂਲਪੁਰ ਦੇ ਕਈ ਪਰਿਵਾਰਾਂ ਵਲੋਂ ਕਾਂਗਰਸ 'ਚ ਘਰ ਵਾਪਸੀ

ਅਜੀਤ ਡੈਸਕ 24-01-2026
ਮੱਖੂ, 23 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਦੇ ਪਿੰਡ ਰਸੂਲਪੁਰ ਵਿਖੇ ਸ਼ਿਵ ਸਾਗਰ ਸ਼ਰਮਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਦਿਹਾਤੀ ਮੱਖੂ ਤੇ ਸਰਪੰਚ ਸੁਖਵਿੰਦਰ ਸਿੰਘ ਗੱਟਾ ਬਲਾਕ ਪ੍ਰਧਾਨ ਦਿਹਾਤੀ ਮੱਖੂ ਦੀ ਪ੍ਰਧਾਨਗੀ ਹੇਠ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਰੱਖੀ ਗਈ ਅਹਿਮ ਮੀਟਿੰਗ 'ਚ ਸਾਬਕਾ ਸਰਪੰਚ ਰਘਬੀਰ ਸਿੰਘ, ਨਵਤੇਜ ਸਿੰਘ, ਯਾਦਵਿੰਦਰ ਸਿੰਘ, ਜਸਪਾਲ ਸਿੰਘ, ਇੰਦਰਜੀਤ ਸਿੰਘ ਕਰਮਜੀਤ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ, ਬਖ਼ਸ਼ੀਸ਼ ਸਿੰਘ ਸ਼ੀਸ਼ਾ, ਕੁਲਵੰਤ ਸਿੰਘ ਕੰਤਾ, ਬਲਦੇਵ ਸਿੰਘ, ਨਿੰਦਰ ਸਿੰਘ, ਗੁਰਜੰਟ ਸਿੰਘ, ਜਿੰਦਰ, ਗਗਨਦੀਪ ਸਿੰਘ, ਆਕਾਸ਼, ਬਾਗਾ ਸਿੰਘ, ਬੰਸਾ ਸਿੰਘ, ਸੁਖਦੇਵ ਸਿੰਘ, ਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਸਾਹਿਲਦੀਪ ਸਿੰਘ, ਜੋਗਿੰਦਰ ਸਿੰਘ, ਸ਼ੇਰਾ, ਭਗਵਾਨ ਸਿੰਘ, ਬਖ਼ਸ਼ੀਸ਼ ਸਿੰਘ ਨੰਗਲਾਂ, ਗੁਰਸਾਹਿਬ ਸਿੰਘ ਲਾਡੀ ਸੱਮੂ ਬਾਬਾ ਆਦਿ ਕਾਂਗਰਸ 'ਚ ਸ਼ਾਮਿਲ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਨੇ ਕਿਹਾ ਕਿ ਮੈਂ ਇਨ੍ਹਾਂ ਦਾ ਦੁਬਾਰਾ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਤਹਿ ਦਿਲੋਂ ਸਵਾਗਤ ਕਰਦਾ ਹਾਂ ਅਤੇ ਅੱਜ ਸ਼ਮੂਲੀਅਤ ਕਰਨ ਵਾਲੇ ਹਰੇਕ ਆਗੂ ਅਤੇ ਵਰਕਰ ਦਾ ਪੂਰਾ ਪਾਰਟੀ 'ਚ ਸਤਿਕਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੇਰੇ ਪਿਤਾ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਜਿਸ ਵੀ ਵਰਕਰ ਆਗੂ ਨਾਲ ਵਾਅਦਾ ਕਰ ਲੈਂਦੇ ਸੀ | ਉਨ੍ਹਾਂ ਨੂੰ ਨਿਭਾਉਣ ਵੀ ਜਾਣਦੇ ਸਨ ਤੇ ਮੈਂ ਵੀ ਉਨ੍ਹਾਂ ਦੇ ਨਕਸ਼ੇ ਕਦਮ 'ਤੇ ਚੱਲਦਿਆਂ ਹਮੇਸ਼ਾ ਆਪਣੇ ਆਗੂਆਂ ਅਤੇ ਵਰਕਰਾਂ ਨਾਲ ਵਫ਼ਾ ਕੀਤੀ ਹੈ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਦੀ ਤਰ੍ਹਾਂ ਮੰਨਦਾ ਹਾਂ | ਇਸ ਮੌਕੇ ਸ਼ਿਵ ਸਾਗਰ ਸ਼ਰਮਾ ਸ਼ਹਿਰੀ ਪ੍ਰਧਾਨ, ਸਰਪੰਚ ਸੁਖਵਿੰਦਰ ਸਿੰਘ ਗੱਟਾ ਦਿਹਾਤੀ ਪ੍ਰਧਾਨ, ਗੁਰਮੇਜ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੱਖੂ, ਸਰਵਨ ਮਸੀਹ ਸੰਮਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਮਹਿੰਦਰ ਮਦਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਰਵੀ ਚੋਪੜਾ ਐਮ. ਸੀ., ਸੈਮ ਅਟਵਾਲ ਇੰਚਾਰਜ ਸੋਸ਼ਲ ਮੀਡੀਆ ਬਲਾਕ ਮੱਖੂ ਆਦਿ ਆਗੂ ਵੀ ਸ਼ਾਮਿਲ ਸਨ ਅਤੇ ਸਟੇਜ ਸਕੱਤਰ ਦੀ ਭੂਮਿਕਾ ਰਮਨਦੀਪ ਸਿੰਘ ਰਸੂਲਪੁਰ ਨੇ ਨਿਭਾਈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਸ਼ਰੇਆਮ ਵਿਕੀ ਚਾਈਨਾ ਡੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।