30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਸਹਾਰਾ ਕਲੱਬ ਦੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 24-01-2026
ਜ਼ੀਰਾ, 23 ਜਨਵਰੀ (ਪ੍ਰਤਾਪ ਸਿੰਘ ਹੀਰਾ)-ਸਹਾਰਾ ਕਲੱਬ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਕਲੱਬ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਕਲੱਬ ਦੀ ਹੁਣ ਤੱਕ ਦੀ ਕਾਰਗੁਜ਼ਾਰੀ 'ਤੇ ਵਿਸਥਾਰ ਨਾਲ ਚਰਚਾ ਕਰਦਿਆਂ ਭਵਿੱਖ ਵਿਚ ਕੀਤੀਆਂ ਜਾਣ ਵਾਲੀਆਂ ਸਮਾਜਿਕ ਸੇਵਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ | ਇਸ ਦੌਰਾਨ ਮੈਂਬਰਾਂ ਵਲੋਂ ਪਿਛਲੇ ਦਿਨੀਂ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੋਇਆਂ ਜ਼ੀਰਾ ਦੇ ਵੱਖ-ਵੱਖ ਸਕੂਲਾਂ ਵਿਚ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਜਰਾਬਾਂ ਅਤੇ ਕੋਟੀਆਂ ਮੁਹੱਈਆ ਕਰਾਉਣ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ | ਮੀਟਿੰਗ ਦੌਰਾਨ ਜ਼ੀਰਾ ਨੇੜਲੇ ਪਿੰਡ ਪੰਡੋਰੀ ਖੱਤਰੀਆਂ ਦੇ ਇਲਾਜ ਅਧੀਨ ਲਵਪ੍ਰੀਤ ਸਿੰਘ ਤੇ ਅਰਜਨ ਸਿੰਘ ਜ਼ੀਰਾ ਨੂੰ ਦਿੱਤੀ ਗਈ, ਮਹਿਕ ਸਹਾਇਤਾ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ | ਇਸ ਦੌਰਾਨ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ ਮਾਰਚ ਮਹੀਨੇ ਦੌਰਾਨ ਮਾਇੰਡ ਪਾਵਰ ਹਿਪਨੋਟਾਈਜ਼ ਥਰੈਪੀ ਦਾ ਇਕ ਵਿਸ਼ੇਸ਼ ਸੈਸ਼ਨ ਕਰਵਾਇਆ ਜਾਵੇਗਾ | ਇਸ ਦੌਰਾਨ ਕਲੱਬ 'ਚ ਨਵੇਂ ਸ਼ਾਮਿਲ ਹੋਏ ਲੈਕਚਰਾਰ ਮੇਜਰ ਸਿੰਘ ਗਿੱਲ, ਗੁਰਮੀਤ ਸਿੰਘ ਸ਼ੀਰਾ ਚੇਅਰਮੈਨ ਤੋਂ ਇਲਾਵਾ ਲਖਵਿੰਦਰ ਸਿੰਘ, ਸੁਖਚੈਨ ਸਿੰਘ, ਨਿਸ਼ਾਨ ਸਿੰਘ, ਸੁਖਦੇਵ ਸਿੰਘ ਸਾਰੇ ਰਿਟਾਇਰਡ ਸਬ ਇੰਸਪੈਕਟਰ ਪੰਜਾਬ ਪੁਲਿਸ ਨੂੰ ਜੀ ਆਇਆ ਆਖਿਆ ਗਿਆ | ਮੀਟਿੰਗ 'ਚ ਨਛੱਤਰ ਸਿੰਘ ਸਰਪ੍ਰਸਤ, ਗੁਰਬਖ਼ਸ਼ ਸਿੰਘ ਵਿਜ ਵਾਈਸ ਚੇਅਰਮੈਨ, ਹਰਬੰਸ ਸਿੰਘ ਸ਼ੇਖ਼ਾ ਜਨਰਲ ਸਕੱਤਰ, ਜਸਵਿੰਦਰ ਸਿੰਘ ਖ਼ਾਲਸਾ ਖ਼ਜ਼ਾਨਚੀ, ਪਰਮਜੀਤ ਵਿਦਿਆਰਥੀ, ਦਲਜੀਤ ਸਿੰਘ ਬੰਬੇ ਵਾਲੇ, ਕੁਲਬੀਰ ਸਿੰਘ, ਵੈਦ ਗਿਰਜੇਸ਼ ਕੁਮਾਰ, ਦਲਬੀਰ ਸਿੰਘ, ਕੁਲਦੀਪ ਸਿੰਘ ਕਰੀਰ, ਡਾ. ਪਾਲ ਸਿੰਘ ਆਦਿ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਰਵਹਿੱਤਕਾਰੀ ਸਕੂਲ 'ਚ ਬਸੰਤ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਖੇ ਮਨਾਈ ਬਸੰਤ ਪੰਚਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।