30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਹੇਮਕੁੰਟ ਸਕੂਲ ਵਿਖੇ ਮਨਾਇਆ ਬਸੰਤ ਦਾ ਤਿਉਹਾਰ

ਅਜੀਤ ਡੈਸਕ 24-01-2026
ਜ਼ੀਰਾ, 23 ਜਨਵਰੀ (ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਰੰਗ-ਬਰੰਗੇ ਖ਼ਾਸ ਕਰਕੇ ਪੀਲੇ ਰੰਗ ਦੇ ਪਹਿਰਾਵੇ ਪਾ ਕੇ ਤਿਉਹਾਰ ਦੀ ਰੌਣਕ ਨੂੰ ਚਾਰ-ਚੰਨ ਲਗਾ ਦਿੱਤੇ | ਬੱਚੇ ਆਪਣੇ ਹੱਥਾਂ ਵਿਚ ਸੁੰਦਰ-ਸੁੰਦਰ ਪਤੰਗਾਂ ਫੜ ਕੇ ਬਸੰਤ ਦੇ ਤਿਉਹਾਰ ਦੀ ਖ਼ੁਸ਼ੀ ਨੂੰ ਮਨਾਉਂਦੇ ਨਜ਼ਰ ਆਏ | ਇਸ ਮੌਕੇ ਅਧਿਆਪਕਾਂ ਵਲੋਂ ਬਸੰਤ ਪੰਚਮੀ, ਨਵੀਂ ਰੁੱਤ, ਖ਼ੁਸ਼ਹਾਲੀ, ਗਿਆਨ ਦੇਵੀ, ਮਾਤਾ ਸਰਸਵਤੀ ਸੰਬੰਧੀ ਚਾਨਣਾ ਪਾਇਆ | ਇਸ ਦੌਰਾਨ ਬੱਚਿਆਂ ਵਲੋਂ ਬਸੰਤ ਮੌਕੇ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਵੀ ਕੀਤੀਆਂ ਗਈਆਂ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐੱਮ. ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਦੱਸਿਆਂ ਕਿ ਬਸੰਤ ਰੁੱਤ ਨੂੰ ਰੁੱਤਾਂ ਦੀ ਰਾਣੀ ਕਿਹਾ ਜਾਂਦਾ ਹੈ | ਇਸ ਦੇ ਆਉਣ ਨਾਲ ਠੰਢ ਦਾ ਅਸਰ ਘੱਟ ਜਾਂਦਾ ਹੈ ਇਸ ਲਈ ਕਿਹਾ ਜਾਂਦਾ ਹੈ, 'ਆਈ ਬਸੰਤ, ਪਾਲਾ ਉਡੰਤ' ਤੇ ਚਾਰੋ ਪਾਸੇ ਫੁੱਲਾਂ ਦੀ ਬਹਾਰ ਆਉਣੀ ਸ਼ੁਰੂ ਹੋ ਜਾਂਦੀ ਹੈ | ਬਸੰਤ ਪੰਚਮੀ ਨਵੀਂ ਸੋਚ, ਉਮੀਦ ਤੇ ਸਕਾਰਤਮਕਾ ਦਾ ਸੰਦੇਸ਼ ਦਿੰਦੀ ਹੈ | ਇਸ ਮੌਕੇ ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਬੱਚਿਆਂ 'ਚ ਨੈਤਿਕ ਕਦਰਾਂ ਕੀਮਤਾਂ, ਆਪਸੀ ਪਿਆਰ ਅਤੇ ਖ਼ੁਸ਼ੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ |
ਪਿਛਲੀ ਖ਼ਬਰ ਬਸੰਤ ਪੰਚਮੀ 'ਤੇ ਹੁੱਲ੍ਹੜਬਾਜ਼ੀ ਕਰਨ ਵਾਲਿਆਂ 'ਤੇ ਪੁਲਿਸ ਦੀ ਸਖ਼ਤੀ ਅਗਲੀ ਖ਼ਬਰ ਬੰਦੀ ਸਿੱਖਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਉੱਤਰੀਆਂ ਮੈਦਾਨ 'ਚ 26 ਜਨਵਰੀ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।