30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਬਸੰਤ ਪੰਚਮੀ 'ਤੇ ਹੁੱਲ੍ਹੜਬਾਜ਼ੀ ਕਰਨ ਵਾਲਿਆਂ 'ਤੇ ਪੁਲਿਸ ਦੀ ਸਖ਼ਤੀ

ਅਜੀਤ ਡੈਸਕ 24-01-2026
ਫ਼ਿਰੋਜ਼ਪੁਰ, 23 ਜਨਵਰੀ (ਸੁਖਵਿੰਦਰ ਸਿੰਘ)-ਬਸੰਤ ਪੰਚਮੀ ਦਾ ਤਿਉਹਾਰ ਮੌਕੇ ਸ਼ਹਿਰ 'ਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਐਸ. ਐਸ. ਪੀ. ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਫ਼ਿਰੋਜ਼ਪੁਰ ਪੁਲਿਸ ਵਲੋਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ | ਇਹ ਅਭਿਆਨ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਜਸਵਿੰਦਰ ਸਿੰਘ ਤੇ ਸ਼ਹਿਰੀ ਟ੍ਰੈਫ਼ਿਕ ਇੰਚਾਰਜ ਬਚਿੱਤਰ ਸਿੰਘ ਦੀ ਨਿਗਰਾਨੀ ਹੇਠ ਜ਼ੀਰਾ ਗੇਟ ਵਿਖੇ ਨਾਕਾ ਲਗਾ ਕੇ ਹੁੱਲੜਬਾਜ਼ੀ ਕਰਨ ਵਾਲਿਆਂ ਨੌਜਵਾਨਾਂ 'ਤੇ ਸਖ਼ਤ ਨਜ਼ਰ, ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ, ਬਿਨਾਂ ਹੈਲਮਟ ਤਿੰਨ ਸਵਾਰੀਆਂ ਅਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ | ਪਟਾਕੇ ਚਲਾਉਣ ਵਾਲੇ ਨੌਜਵਾਨਾਂ ਨੂੰ ਮੌਕੇ 'ਤੇ ਉਨ੍ਹਾਂ ਦੇ ਵੀ ਚਲਾਨ ਕੱਟੇ ਗਏ | ਇਸ ਸੰਬੰਧੀ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਬਚਿੱਤਰ ਸਿੰਘ ਅਤੇ ਸ਼ਹਿਰੀ ਟ੍ਰੈਫ਼ਿਕ ਇੰਚਾਰਜ ਬਚਿੱਤਰ ਸਿੰਘ ਨੇ ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੀ ਆੜ ਵਿਚ ਕਾਨੂੰਨ ਦੀ ਉਲੰਘਣ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਦੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਟ੍ਰੈਫ਼ਿਕ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਆਮ ਲੋਕਾਂ ਲਈ ਵੱਡੀ ਰਾਹਤ, ਮੁੱਖ ਮੰਤਰੀ ਸਿਹਤ ਯੋਜਨਾ ਅੱਜ ਤੋਂ ਲਾਗੂ ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਮਨਾਇਆ ਬਸੰਤ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।