30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਮੀਟਿੰਗ

ਅਜੀਤ ਡੈਸਕ 24-01-2026
ਮੱਲਾਂਵਾਲਾ, 23 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਲਾਂਵਾਲਾ ਦੀ ਇਕ ਅਹਿਮ ਮੀਟਿੰਗ ਗੁਰਬਚਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ 'ਚ ਕਿਸਾਨ ਆਗੂਆਂ ਵਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਗੁਰਬਚਨ ਸਿੰਘ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025, ਕਿਸਾਨੀ ਕਰਜ਼ਾ ਮੁਆਫ਼ ਕਰਨ ਤੇ ਐਮ. ਐੱਸ. ਪੀ. ਗਾਰੰਟੀ ਲੈਣ ਵਾਸਤੇ ਜਥੇਬੰਦੀ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਦੇ ਕੰਨ੍ਹਾਂ 'ਤੇ ਜੰੂ ਤੱਕ ਨਹੀਂ ਸਰਕ ਰਹੀ | ਉਨ੍ਹਾਂ ਕਿਹਾ ਕਿ ਬੋਲ਼ੀ ਸਰਕਾਰ ਦੇ ਕੰਨ੍ਹ ਖੋਲ੍ਹਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ, ਜਿਸ 'ਚ ਭਾਰੀ ਗਿਣਤੀ ਵਿਚ ਕਿਸਾਨ ਆਪਣੇ ਟਰੈਕਟਰ ਲੈ ਕੇ ਸ਼ਾਮਿਲ ਹੋਣਗੇ ਤਾਂ ਜੋ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਪਿੱਟ ਸਿਆਪਾ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀਆਂ ਤਾਂ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕਰਕੇ ਵੱਡਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ, ਗੁਰਜੰਟ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਸੁਖਦੇਵ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਲਖਵਿੰਦਰ ਸਿੰਘ ਬਲਾਕ ਪ੍ਰਧਾਨ ਖੋਸਾ ਦਲ ਸਿੰਘ, ਡਾ. ਪਰਵਿੰਦਰ ਸਿੰਘ, ਸੁਖਦੇਵ ਸਿੰਘ ਬਲਾਕ ਪ੍ਰਧਾਨ, ਸੁਖਦੀਪ ਸਿੰਘ ਬਲਾਕ ਜਰਨਲ ਸਕੱਤਰ, ਸ਼ੇਰ ਸਿੰਘ ਬਲਾਕ ਮੀਤ ਪ੍ਰਧਾਨ, ਬਲਕਾਰ ਸਿੰਘ, ਕੁਲਵੰਤ ਸਿੰਘ ਜ਼ਿਲ੍ਹਾ ਸਕੱਤਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ-ਲਾਡੀ ਵਾਰਵਲ, ਡਿੰਪਲ ਕੰਬੋਜ ਅਗਲੀ ਖ਼ਬਰ ਆਮ ਲੋਕਾਂ ਲਈ ਵੱਡੀ ਰਾਹਤ, ਮੁੱਖ ਮੰਤਰੀ ਸਿਹਤ ਯੋਜਨਾ ਅੱਜ ਤੋਂ ਲਾਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।