15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫ਼ਾਜ਼ਿਲਕਾ ਵਿਖੇ ਹੋਈ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫ਼ੁੱਲ ਡਰੈੱਸ ਰਿਹਰਸਲ

ਅਜੀਤ ਡੈਸਕ 25-01-2026
ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਚ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫ਼ੁਲ ਡਰੈੱਸ ਰਿਹਰਸਲ ਅੱਜ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਚ ਹੋਈ, ਜਿਸ 'ਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਤੇ ਵਧੀਕ ਡਿਪਟੀ ਕਮਿਸ਼ਨਰ (ਜਨ) ਡਾ. ਮਨਦੀਪ ਕੌਰ ਮੌਜੂਦ ਸਨ | ਫ਼ੁਲ ਡਰੈੱਸ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਪਰੇਡ ਦਾ ਜਾਇਜ਼ਾ ਲਿਆ | ਇਸ ਮਗਰੋਂ ਪਰੇਡ ਕਮਾਂਡਰ ਏ. ਐੱਸ. ਪੀ. ਗਜਲਪ੍ਰੀਤ ਕੌਰ ਦੀ ਕਮਾਂਡ ਹੇਠ ਪੁਲਿਸ ਤੇ ਹੋਮਗਾਰਡ ਦੇ ਜਵਾਨਾਂ ਵਲੋਂ ਮਾਰਚ ਪਾਸਟ ਕੀਤਾ | ਇਸ ਤੋਂ ਬਾਅਦ ਵਿਭਾਗਾਂ ਦੀ ਸਕੀਮਾਂ ਬਾਰੇ ਜਾਗਰੂਕ ਕਰਦੀਆਂ ਝਾਕੀਆਂ ਵੀ ਕੱਢੀਆਂ ਗਈਆਂ ਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਤੇ ਦੇਸ਼-ਭਗਤੀ ਨਾਲ ਸੰਬੰਧਿਤ ਕੋਰਿਓਗ੍ਰਾਫੀਆਂ ਵੀ ਪੇਸ਼ ਕੀਤੀਆਂ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਅੱਜ ਸਵੇਰੇ ਆਸਿਫਵਾਲਾ ਵਾਰ ਮੈਮੋਰੀਅਲ ਜਾ ਕੇ ਸ਼ਹੀਦਾਂ ਦੀ ਸਮਾਧ ਤੇ ਵੀ ਸਿੱਜਦਾ ਕੀਤਾ | ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਉਹ ਸਮਾਗਮ ਦੀ ਸਫਲਤਾ ਲਈ ਤਨੋ-ਮਨੋ ਸਹਿਯੋਗ ਪਾਉਣ | ਇਸ ਮੌਕੇ ਐੱਸ. ਡੀ. ਐਮ. ਜਲਾਲਾਬਾਦ ਕੰਵਰਜੀਤ ਸਿੰਘ, ਐੱਸ. ਡੀ. ਐੱਮ. ਫ਼ਾਜ਼ਿਲਕਾ ਵੀਰਪਾਲ ਕੌਰ, ਐੱਸ. ਡੀ. ਐੱਮ. ਅਬੋਹਰ ਕਿ੍ਸ਼ਨਾ ਪਾਲ ਰਾਜਪੂਤ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫ਼ੁਲ ਡਰੈੱਸ ਰਿਹਰਸਲ ਅਗਲੀ ਖ਼ਬਰ ਕਬਾੜ ਗੁਦਾਮ ਨੂੰ ਲੱਗੀ ਅੱਗ, ਮਹਿੰਦਰਾ ਪਿੱਕਅਪ ਗੱਡੀ ਹੋਈ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।