15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਵਲੋਂ ਵਿਦਿਆਰਥੀਆਂ ਨੂੰ ਕਰਵਾਈ ਧਾਰਮਿਕ ਯਾਤਰਾ

ਅਜੀਤ ਡੈਸਕ 25-01-2026
ਜਲਾਲਾਬਾਦ, 24 ਜਨਵਰੀ (ਕਰਨ ਚੁਚਰਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ (ਪੱਛਮੀ) ਵਲੋਂ ਮੈਨੇਜਮੈਂਟ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਤੇ ਪਿ੍ੰਸੀਪਲ ਡਾ. ਨੀਤਿਕਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੂੰ 'ਮਾਘੀ ਦੇ ਮੇਲੇ' ਮੌਕੇ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਦੀ ਇਕ ਰੋਜ਼ਾ ਧਾਰਮਿਕ ਤੇ ਇਤਿਹਾਸਕ ਯਾਤਰਾ ਕਰਵਾਈ ਗਈ | ਇਸ ਯਾਤਰਾ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਸ਼ਰਧਾ ਤੇ ਭਾਵਨਾ ਨਾਲ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦਰਸ਼ਨ ਕੀਤੇ | ਵਿਦਿਆਰਥੀਆਂ 'ਚ ਇਸ ਇਤਿਹਾਸਕ ਅਸਥਾਨ ਦੇ ਦਰਸ਼ਨਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਪਿ੍ੰਸੀਪਲ ਡਾ. ਨੀਤਿਕਾ ਨੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਲੀ ਮੁਕਤਿਆਂ ਦੀ ਸ਼ਹੀਦੀ ਦੀ ਯਾਦ 'ਚ ਮਨਾਇਆ ਜਾਂਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਵੀ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਬੇਕਾਬੂ ਹੋ ਕੇ ਕਾਰ ਪਲਟੀ, ਵੱਡਾ ਹਾਦਸਾ ਹੋਣ ਤੋਂ ਬਚਾਅ ਹੋਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫ਼ੁਲ ਡਰੈੱਸ ਰਿਹਰਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।